ਹਸਪਤਾਲ ''ਚ ਦਾਖ਼ਲ ਬੱਚਿਆਂ ਨੂੰ ਮਿਲਣ ਪਹੁੰਚੇ ਹਰਜੋਤ ਬੈਂਸ, ਪ੍ਰਿੰਸੀਪਲ ਖ਼ਿਲਾਫ਼ ਲਿਆ ਸਖ਼ਤ ਐਕਸ਼ਨ
Saturday, Dec 02, 2023 - 06:38 PM (IST)
ਸੰਗਰੂਰ- ਭਵਾਨੀਗੜ੍ਹ ਨੇੜੇ ਸਥਿਤ ਘਾਬਦਾ ’ਚ ਬਣੇ ਮੈਰੀਟੋਰੀਅਸ ਸਕੂਲ ’ਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਅਚਾਨਕ ਖਰਾਬ ਹੋ ਗਈ। ਜਿਸ ਕਾਰਣ 50 ਦੇ ਕਰੀਬ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਉਣਾ ਪਿਆ। ਸਕੂਲ ਵਿਚ ਖਾਣਾ ਖਾਣ ਤੋਂ ਬਾਅਦ ਬੱਚੇ ਬੀਮਾਰ ਹੋ ਗਏ। ਜਾਣਕਾਰੀ ਮੁਤਾਬਕ ਬੱਚਿਆਂ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਦੀ ਸਿਹਤ ਦਾ ਜਾਇਜ਼ਾ ਲੈਣ ਲਈ ਹਸਪਤਾਲ ਪਹੁੰਚੇ ਗਏ। ਇਸ 'ਤੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ। ਮੰਤਰੀ ਹਰਜੋਤ ਸਿੰਘ ਨੇ ਲਿਖਿਆ ਕਿ ਸੰਗਰੂਰ ਪਹੁੰਚ ਕੇ ਸਿਵਲ ਹਸਪਤਾਲ ਸੰਗਰੂਰ ਵਿਖੇ ਬੀਮਾਰ ਵਿਦਿਆਰਥੀਆਂ ਨੂੰ ਮਿਲੇ, ਵਿਦਿਆਰਥੀ ਹੁਣ ਤੇਜ਼ੀ ਨਾਲ ਠੀਕ ਹੋ ਰਹੇ ਹਨ। ਜ਼ਿਆਦਾਤਰ ਵਿਦਿਆਰਥੀ ਚਿੰਤਾ ਦੀ ਸ਼ਿਕਾਇਤ ਕਰ ਰਹੇ ਹਨ।
ਇਹ ਵੀ ਪੜ੍ਹੋ- ਦੋ ਕਾਰਾਂ ਦੀ ਭਿਆਨਕ ਟੱਕਰ 'ਚ ਔਰਤ ਤੇ ਬੱਚਾ ਗੰਭੀਰ ਜ਼ਖ਼ਮੀ, ਮੰਤਰੀ ਧਾਲੀਵਾਲ ਨੇ ਪਹੁੰਚਾਏ ਹਸਪਤਾਲ
ਉਨ੍ਹਾਂ ਕਿਹਾ ਕਿ ਠੇਕੇਦਾਰ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਉਸ ਨੂੰ ਮੈੱਸ ਇੰਚਾਰਜ ਸਮੇਤ ਆਈਪੀਸੀ ਦੀ ਧਾਰਾ 307 ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ’ਤੇ ਸਮੇਂ ਸਿਰ ਕਾਰਵਾਈ ਨਾ ਕਰਨ ਕਾਰਨ ਸਬੰਧਤ ਪ੍ਰਿੰਸੀਪਲ ਨੂੰ ਵੀ ਮੁਅੱਤਲ ਕੀਤਾ ਜਾ ਰਿਹਾ ਹੈ। ਸਿਹਤ ਅਤੇ ਸਿੱਖਿਆ ਵਿਭਾਗ ਦੀਆਂ ਟੀਮਾਂ ਹਰ ਮੈਰੀਟੋਰੀਅਸ ਸਕੂਲ 'ਤੇ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਫੀਡਬੈਕ ਫਾਰਮ ਮੈਰੀਟੋਰੀਅਸ ਸਕੂਲ ਦੇ ਹਰ ਵਿਦਿਆਰਥੀ ਨੂੰ ਭੇਜਿਆ ਜਾ ਰਿਹਾ ਹੈ ਅਤੇ ਮੁੱਖ ਦਫਤਰ ਦੁਆਰਾ ਨਿੱਜੀ ਤੌਰ 'ਤੇ ਨਿਗਰਾਨੀ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਰੈਲੀ ਦੇ ਮੱਦਨੇਜ਼ਰ ਪੁਲਸ ਨੇ ਡਾਇਵਰਟ ਕੀਤੀ ਟ੍ਰੈਫ਼ਿਕ, ਲੋਕਾਂ ਲਈ ਬਦਲਵੇਂ ਰੂਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8