ਪਾਬੰਦੀ ਦੇ ਬਾਵਜੂਦ ਚਾਈਨਾ ਡੋਰ ਦੀ ਵਿਕਰੀ ਜ਼ੋਰਾਂ ’ਤੇ, ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਜ਼ਖ਼ਮੀ
Sunday, Feb 18, 2024 - 03:28 PM (IST)
ਅਬੋਹਰ (ਜ. ਬ.)–ਸ਼ਹਿਰ ਵਿਚ ਚਾਈਨੀਜ਼ ਡੋਰ ’ਤੇ ਪ੍ਰਸ਼ਾਸਨ ਵਲੋਂ ਲਾਈ ਗਈ ਪਾਬੰਦੀ ਦਾ ਕੋਈ ਅਸਰ ਨਹੀਂ ਹੋ ਰਿਹਾ ਹੈ। ਪ੍ਰਸ਼ਾਸਨ ਵਲੋਂ ਪਾਬੰਦੀ ਦੇ ਬਾਵਜੂਦ ਅਬੋਹਰ ’ਚ ਚਾਈਨੀਜ਼ ਡੋਰ ਦੀ ਵਿਕਰੀ ਜ਼ੋਰਾਂ ’ਤੇ ਚੱਲ ਰਹੀ ਹੈ। ਹੁਣ ਸਿਰਫ ਪਸ਼ੂ-ਪੰਛੀ ਹੀ ਨਹੀਂ ਸਗੋਂ ਇਨਸਾਨ ਵੀ ਜ਼ਖ਼ਮੀ ਹੋ ਰਹੇ ਹਨ। ਅਜਿਹਾ ਹੀ ਇਕ ਮਾਮਲਾ ਅਬੋਹਰ ਵਿਚ ਸਾਹਮਣੇ ਆਇਆ ਹੈ।ਸ਼ਹਿਰ ਦੀ ਧਰਮ ਨਗਰੀ ’ਚ ਸ਼ੁੱਕਰਵਾਰ ਦੇਰ ਸ਼ਾਮ ਮੋਟਰਸਾਈਕਲ ’ਤੇ ਜਾ ਰਹੇ ਇਕ ਨੌਜਵਾਨ ਦਾ ਚਾਈਨੀਜ਼ ਡੋਰ ਨਾਲ ਗਲਾ ਕੱਟਿਆ ਗਿਆ। ਖੁਸ਼ਕਿਸਮਤੀ ਰਹੀ ਕਿ ਹਾਦਸੇ ਵਿਚ ਨੌਜਵਾਨ ਦੀ ਜਾਨ ਬਚ ਗਈ।
ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ
ਜਾਣਕਾਰੀ ਅਨੁਸਾਰ ਸੀਡ ਫਾਰਮ ਪਿੰਡ ਦਾ ਰਹਿਣ ਵਾਲਾ 15 ਸਾਲਾ ਕਰਨ ਪੁੱਤਰ ਚਰਨੀਤ ਵਾਸੀ ਪਿੰਡ ਧਰਮਨਗਰੀ ਕਿਸੇ ਕੰਮ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ ਕਿ ਅਚਾਨਕ ਇਕ ਚਾਈਨਾ ਡੋਰ ਦੀ ਲਪੇਟ ਵਿਚ ਆ ਗਿਆ ਅਤੇ ਉਸਦਾ ਗਲਾ ਬੁਰੀ ਤਰ੍ਹਾਂ ਕੱਟਿਆ ਗਿਆ। ਜਿਸ ਕਾਰਨ ਉਹ ਲਹੂ ਲੁਹਾਨ ਹੋ ਗਿਆ। ਆਸ-ਪਾਸ ਦੇ ਲੋਕ ਉਸ ਨੂੰ ਤੁਰੰਤ ਨੇੜਲੇ ਹਸਪਤਾਲ ਨਾਗਪਾਲ ਨਰਸਿੰਗ ਹੋਮ ਲੈ ਗਏ, ਜਿੱਥੇ ਡਾਕਟਰ ਅਮਨ ਨਾਗਪਾਲ ਨੇ ਦੱਸਿਆ ਕਿ ਨੌਜਵਾਨ ਦਾ ਗਲਾ ਬੁਰੀ ਤਰ੍ਹਾਂ ਕੱਟਿਆ ਹੋਇਆ ਹੈ ਅਤੇ ਉਸਦੀ ਸਰਜਰੀ ਕੀਤੀ ਗਈ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਖੁਸ਼ਕਿਸਮਤੀ ਇਹ ਰਹੀ ਕਿ ਮੋਟਰਸਾਈਕਲ ਦੀ ਰਫ਼ਤਾਰ ਹੌਲੀ ਸੀ ਅਤੇ ਨੌਜਵਾਨ ਦੀ ਗਰਦਨ ’ਤੇ ਘੱਟ ਸੱਟ ਲੱਗੀ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਦੁਖਦਾਈ ਖ਼ਬਰ, ਕਿਸਾਨ ਗਿਆਨ ਸਿੰਘ ਦੀ ਮੌਤ
ਪ੍ਰਸ਼ਾਸਨ ਕੋਈ ਠੋਸ ਕਾਰਵਾਈ ਨਹੀਂ ਕਰ ਰਿਹਾ
ਪ੍ਰਸ਼ਾਸਨ ਵਲੋਂ ਹਰ ਵਾਰ ਚਾਈਨੀਜ਼ ਡੋਰ ’ਤੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਜਾਂਦਾ ਹੈ ਅਤੇ ਇਸ ਬਾਰੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪਰ ਇਸ ਦੇ ਬਾਵਜੂਦ ਸ਼ਹਿਰ ਵਿਚ ਚਾਈਨੀਜ਼ ਡੋਰ ਚੋਰੀ-ਛਿਪੇ ਵਿਕ ਰਹੀ ਹੈ। ਸ਼ਹਿਰ ਦੇ ਲੋਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚਾਈਨੀਜ਼ ਡੋਰ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਲੋਕਾਂ ਦਾ ਧਿਆਨ ਖਿੱਚਦੀ ਹੈ ਇਹ ਕੋਠੀ, ਕੰਮ ਨਾਲ ਇੰਨਾ ਪਿਆਰ ਕਿ ਘਰ ਦੀ ਛੱਤ 'ਤੇ ਬਣਾ ਦਿੱਤੀ PRTC ਦੀ ਬੱਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8