ਨਾਰਕੋਟਿਕ ਕੰਟਰੋਲ ਸੈੱਲ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਨੂੰ ਕੀਤਾ ਕਾਬੂ

Tuesday, Feb 01, 2022 - 04:35 PM (IST)

ਨਾਰਕੋਟਿਕ ਕੰਟਰੋਲ ਸੈੱਲ ਨੇ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਨੂੰ ਕੀਤਾ ਕਾਬੂ

ਫਿਰੋਜ਼ਪੁਰ (ਕੁਮਾਰ): ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਏ.ਐੱਸ.ਆਈ ਮਨਜੀਤ ਸਿੰਘ ਅਤੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਦੀ ਅਗਵਾਈ ਵਿਚ ਗੁਪਤ ਸੂਚਨਾ ਦੇ ਆਧਾਰ ’ਤੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕਰਕੇ 2 ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਿਨ੍ਹਾਂ ਖ਼ਿਲਾਫ ਥਾਣਾ ਸਿਟੀ ਵਿਖੇ ਐੱਨ.ਡੀ.ਪੀ.ਐੱਸ. ਮਾਮਲੇ ਦਰਜ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਾਰਕੋਟਿਕ ਕੰਟਰੋਲ ਸੈੱਲ ਦੇ ਇੰਚਾਰਜ ਇੰਸਪੈਕਟਰ ਪਰਮਿੰਦਰ ਸਿੰਘ ਅਤੇ ਏ.ਐੱਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਸ਼ਹੀਦ ਊਧਮ ਸਿੰਘ ਚੌਕ ਨੇੜੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਸੂਚਨਾ ਮਿਲੀ ਕਿ ਅਮਨਦੀਪ ਸਿੰਘ ਉਰਫ਼ ਅਮਨ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ ਅਤੇ ਹੈਰੋਇਨ ਵੇਚਣ ਲਈ ਦਾਣਾ ਮੰਡੀ ਸਿਟੀ ਨੇੜੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜਦੋਂ ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕਰਕੇ ਨਾਮਜ਼ਦ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ। 

ਇਹ ਵੀ ਪੜ੍ਹੋ : ਮਾਛੀਵਾੜਾ ਨੇੜੇ ਪੰਜਗਰਾਈਆਂ ਬੈਂਕ ’ਚ ਚੋਰਾਂ ਨੇ ਲਗਾਇਆ ਪਾੜ, ਲਾਕਰ ਨੂੰ ਕੱਟਣ ਦੀ ਨਾਕਾਮ ਕੋਸ਼ਿਸ਼

ਦੂਜੇ ਪਾਸੇ ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਬਾਬਾ ਨਾਮਦੇਵ ਚੌਂਕ ਦੇ ਏਰੀਏ ’ਚ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਾਂਅ ਦਾ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ ਤੇ ਉਹ ਕੱਚਾ ਜ਼ੀਰਾ ਰੋਡ ’ਤੇ ਖੜ੍ਹਾ ਨਸ਼ੀਲੀਆਂ ਗੋਲੀਆਂ ਵੇਚਣ ਲਈ ਗ੍ਰਾਹਕਾਂ ਦੀ ਉਡੀਕ ਕਰ ਰਿਹਾ ਹੈ। ਜਦੋਂ ਪੁਲਸ ਨੇ ਰੇਡ ਕਰਕੇ ਉਸਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 840 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਕਾਬੂ ਕੀਤੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


author

Anuradha

Content Editor

Related News