ਨਾਰਕੋਟਿਕ ਕੰਟਰੋਲ ਸੈੱਲ ਨੇ ਨਸ਼ੀਲੀਆਂ ਗੋਲੀਆਂ ਦੇ ਨਾਲ ਇੱਕ ਨੂੰ ਕਾਬੂ ਕੀਤਾ
Saturday, Jan 22, 2022 - 03:00 PM (IST)

ਫ਼ਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਛਾਉਣੀ ’ਚ ਇਕ ਬੈਂਕ ਦੇ ਕੋਲ ਨਾਰਕੋਟਿਕ ਕੰਟਰੋਲ ਸੈੱਲ ਦੀ ਪੁਲਸ ਨੇ ਏ.ਐੱਸ.ਆਈ ਮਨਜੀਤ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਦੇ ਨਾਲ ਕਾਬੂ ਕੀਤਾ ਹੈ। ਫੜ੍ਹੇ ਗਏ ਵਿਅਕਤੀ ਦੀ ਪਹਿਚਾਣ ਸਾਹਿਲ ਪੁੱਤਰ ਰੂਪ ’ਚ ਹੋਈ ਹੈ।
ਇਹ ਵੀ ਪੜ੍ਹੋ : 55 ਕਿਲੋ ਭੁੱਕੀ, ਨਸ਼ੇ ਵਾਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 7 ਕਾਬੂ
ਇਸ ਸਬੰਧੀ ਜਾਣਕਾਰੀ ਦਿੰਦਿਆ ਏ.ਐੱਸ.ਆਈ ਮਨਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਉਕਤ ਵਿਅਕਤੀ ਨਸ਼ੀਲੀਆਂ ਗੋਲੀਆਂ ਵੇਚਣ ਦਾ ਆਦੀ ਹੈ ਅਤੇ ਛਾਉਣੀ ਏਰੀਆ ’ਚ ਗ੍ਰਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਵੇਚਣ ਲਈ ਖੜ੍ਹਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਤੁਰੰਤ ਛਾਪੇਮਾਰੀ ਕਰਕੇ ਉਕਤ ਨਾਮੀ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 700 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੇ ਖ਼ਿਲਾਫ਼ ਥਾਣਾ ਕੈਂਟ ਵਿਖੇ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਧਾਇਕ ਪਿੰਕੀ ਦੀ ਅਗਵਾਈ ’ਚ 30 ਤੋਂ ਵੱਧ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ