ਸੁਖਬੀਰ ਦੇ ਅਸਤੀਫੇ ’ਤੇ ਅੜ੍ਹੇ ਰਹਿਣਾ ਵਿਰੋਧੀਆਂ ਦਾ ਇੱਕੋ ਇਕ ਏਜੰਡਾ : ਮਲੂਕਾ
Friday, Jan 02, 2026 - 06:11 PM (IST)
ਲੁਧਿਆਣਾ (ਮੁੱਲਾਂਪੁਰੀ)- ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਅੱਜ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੋ ਨਵੇਂ ਬਣੇ ਅਕਾਲੀ ਦਲ ਦੇ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੋਂ ਅਸਤੀਫਾ ਮੰਗਿਆ ਤੇ ਏਕੇ ਬਾਰੇ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ, ਇਨ੍ਹਾਂ ਦਾ ਤਾਂ ਇਕ ਨੁਕਾਤੀ ਪ੍ਰੋਗਰਾਮ ਹੈ, ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਲਾਂਭੇ ਕਰੋ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਚ ਫੇਰਬਦਲ, ਥਾਣਾ ਮੁਖੀਆਂ ਸਣੇ 50 ਕਰਮਚਾਰੀਆਂ ਦੇ ਤਬਾਦਲੇ
ਉਨ੍ਹਾਂ ਕਿਹਾ ਕਿ ਉਹ ਭਰਤੀ ਤੇ ਚੋਣ ਪ੍ਰਕਿਰਿਆ ਰਾਹੀਂ ਪ੍ਰਧਾਨ ਬਣਾਇਆ ਹੋਇਆ ਤੇ ਸਭ ਤੋਂ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ ਤੇ ਵਿਧਾਨ ਦੇ ਚਲਦੇ ਉਹ ਸੇਵਾਵਾਂ ਨਿਭਾ ਰਹੇ ਹਨ। ਜਦੋਂਕਿ ਦੂਜਾ ਧੜ੍ਹਾ ਤੇ ਕੇਵਲ ਸ਼ਰਤਾਂ ਲਗਾ ਕੇ ਸਮਝੌਤੇ ਜਾਂ ਏਕੇ ਦੀ ਗੱਲ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਰਤਾਂ ਨਾਲ ਕੋਈ ਫੈਸਲਾ ਨਹੀਂ ਸ਼੍ਰੋਮਣੀ ਅਕਾਲੀ ਦਲ ਦੇ ਦਰਵਾਜ਼ੇ ਖੁੱਲੇ ਹਨ। ਕੋਈ ਵੀ ਨਜ਼ਰ ਆ ਸਕਦਾ ਹੈ ਤਾਂ ਉਸ ਦਾ ਸਵਾਗਤ ਹੋਵੇਗਾ। ਜੇਕਰ ਸੁਖਬੀਰ ਬਾਦਲ ਤੋਂ ਅਸਤੀਫੇ ਜਾਂ ਹੋਰ ਗੱਲ ਕਰਨੀਆਂ ਹਨ ਤਾਂ ਕਰੀ ਜਾਣ।
ਇਹ ਵੀ ਪੜ੍ਹੋ- ਬਟਾਲਾ ਪੁਲਸ ਵੱਲੋਂ ਵੱਡਾ ਤੋਹਫ਼ਾ, 2 ਕਰੋੜ 60 ਲੱਖ ਦੇ ਮੋਬਾਇਲ ਫੋਨ ਦਿੱਤੇ
ਸੁਖਬੀਰ ਬਾਦਲ ਪਾਰਟੀ ਨੂੰ ਚੜ੍ਹਦੀ ਕਲਾ ਵੱਲ ਲੈ ਕੇ ਜਾਣਗੇ। ਉਨ੍ਹਾਂ ਦਾ ਏਜੰਡਾ ਪੰਜਾਬ ਨੂੰ ਤਬਾਹੀ ਤੋਂ ਬਚਾਉਣਾ ਹੈ ਨਾ ਕਿ ਇਨ੍ਹਾਂ ਦੀਆਂ ਸ਼ਰਤਾਂ ਮੰਨਣਾ। ਉਨ੍ਹਾਂ ਨੇ ਕਿਹਾ ਕਿ ਵਿਰੋਧੀਆਂ ਦਾ ਇੱਕੋ ਕੰਮ ਹੈ ਕਿ ਅਸਤੀਫਾ ਮੰਗਣਾ। ਉਨ੍ਹਾਂ ਨੇ ਕਿਹਾ ਕਿ ‘ਨਾ ਨੌ ਮਣ ਤੇਲ ਆਵੇ ਨਾ ਰਾਧਾ ਨੱਚੇ’।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਵੇਂ ਸਾਲ ਦੇ ਦਿਨ ਵੱਡੀ ਘਟਨਾ, ਗੋਲਡਨ ਟੈਂਪਲ ਕੰਪਲੈਕਸ 'ਚ ਫੜਿਆ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
