ਪੀਓ ਸਟਾਫ਼ ਨੇ ਭਗੌੜੇ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Thursday, Oct 31, 2024 - 03:54 AM (IST)
ਜਲਾਲਾਬਾਦ (ਬਜਾਜ)- ਜ਼ਿਲ੍ਹਾ ਫਾਜ਼ਿਲਕਾ ਦੇ ਐੱਸ. ਐੱਸ. ਪੀ. ਵਰਿੰਦਰ ਸਿੰਘ ਬਰਾੜ, ਐੱਸ. ਪੀ. (ਡੀ) ਪ੍ਰਦੀਪ ਸਿੰਘ ਸੰਧੂ ਅਤੇ ਡੀ. ਐੱਸ. ਪੀ. ਬਲਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ. ਓ. ਸਟਾਫ਼ ਵੱਲੋਂ ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਸਾਲ 2016 ਦੇ ਮੁੱਕਦਮੇ ਵਿੱਚ ਲੋੜੀਂਦੇ ਇਕ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀ. ਓ. ਸਟਾਫ਼ ਦੇ ਇੰਚਾਰਜ ਏ. ਐੱਸ. ਆਈ. ਰਤਨ ਲਾਲ ਨੇ ਦੱਸਿਆ ਕਿ ਪਰਮਜੀਤ ਸਿੰਘ ਉਰਫ਼ ਪੰਮਾ ਪੁੱਤਰ ਚਿਮਨ ਸਿੰਘ ਵਾਸੀ ਪਿੰਡ ਲਮੋਚੜ ਕਲਾਂ ਖ਼ਿਲਾਫ਼ ਮੁਕੱਦਮਾ ਨੰਬਰ 41 6 ਅਪ੍ਰੈਲ 2016 ਨੂੰ ਧਾਰਾ 295, 295-ਏ ਆਈ. ਪੀ. ਸੀ. ਤਹਿਤ ਥਾਣਾ ਸਦਰ ਜਲਾਲਾਬਾਦ ਵਿਖੇ ਦਰਜ ਹੋਇਆ ਸੀ।
ਇਹ ਵੀ ਪੜ੍ਹੋ- ਪੰਜਾਬ ਵਾਸੀ ਦੇਣ ਧਿਆਨ, ਸਿਹਤ ਵਿਭਾਗ ਨੇ ਜਾਰੀ ਕੀਤੀ ਅਹਿਮ ਐਡਵਾਇਜ਼ਰੀ
ਇਸ ਨਾਮਜ਼ਦ ਵਿਅਕਤੀ ਪਰਮਜੀਤ ਸਿੰਘ ਨੂੰ ਪੀ. ਓ. 299/ਸੀ. ਆਰ. ਪੀ. ਤਹਿਤ ਮਾਨਯੋਗ ਅਦਾਲਤ ਵੱਲੋਂ 11 ਸਤੰਬਰ 2024 ਨੂੰ ਭਗੌੜਾ ਐਲਾਨ ਕੀਤਾ ਗਿਆ। ਅੱਜ ਪੀ. ਓ. ਸਟਾਫ਼ ਦੀ ਪੁਲਸ ਵੱਲੋਂ ਛਾਪੇਮਾਰੀ ਕਰਕੇ ਭਗੋੜੇ ਚੱਲ ਰਹੇ ਪਰਮਜੀਤ ਸਿੰਘ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਲਈ ਥਾਣਾ ਸਦਰ ਜਲਾਲਾਬਾਦ ਦੀ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇਸ ਮੌਕੇ ਏ. ਐੱਸ. ਆਈ. ਰਤਨ ਲਾਲ, ਏ. ਐੱਸ. ਆਈ. ਸਵਾਰ ਸਿੰਘ, ਏ. ਐੱਸ. ਆਈ. ਰਮੇਸ ਕੁਮਾਰ, ਜਸਵਿੰਦਰ ਸਿੰਘ, ਐੱਚ. ਸੀ. ਜਰਨੈਲ ਸਿੰਘ, ਐਚਸੀ ਪ੍ਰੇਮ ਸਿੰਘ, ਸੁਨੀਤਾ ਰਾਣੀ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ Weather
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8