ਪੁਲਸ ਵੱਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

Sunday, Apr 21, 2024 - 06:17 PM (IST)

ਪੁਲਸ ਵੱਲੋਂ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਮਲੋਟ (ਗੋਇਲ)- ਪੰਜਾਬ ਦੇ ਆਈ.ਪੀ.ਐੱਸ, ਡੀ.ਜੀ.ਪੀ ਗੋਰਵ ਯਾਦਵ ਅਤੇ ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐੱਸ ਆਈ.ਜੀ.ਪੀ ਫਰੀਦਕੋਟ ਰੇਂਜ ਫਰੀਦਕੋਟ  ਦੀਆਂ ਹਦਾਇਤਾਂ ਤਹਿਤ ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ. ਐੱਸ.ਐੱਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਅੰਦਰ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਢੀ ਗਈ ਹੈ। ਜਿਸ ਤਹਿਤ ਫਤਿਹ ਸਿੰਘ ਬਰਾੜ ਡੀ.ਐੱਸ.ਪੀ (ਲੰਬੀ) ਦੀ ਨਿਗਰਾਨੀ ਹੇਠ ਐੱਸ.ਆਈ. ਰਣਜੀਤ ਸਿੰਘ ਮੁੱਖ ਅਫਸਰ ਥਾਣਾ ਕਬਰਵਾਲਾ ਪੁਲਸ ਵੱਲੋਂ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 125 ਗ੍ਰਾਮ ਹੈਰੋਇਨ ਨੂੰ ਬਰਾਮਦ ਕੀਤੀ ਗਈ ਹੈ ।

ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)

ਥਾਣਾ ਕਬਰਵਾਲਾ ਪੁਲਸ ਵੱਲੋਂ ਗਸ਼ਤ ਅਤੇ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਨੇੜੇ ਪਿੰਡ ਪੱਕੀ ਟਿੱਬੀ ਬੱਸ ਸਟੈਂਡ ਕੋਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਵਿਅਕਤੀ ਪਿੰਡ ਪੱਕੀ ਟਿੱਬੀ ਦੀ ਵਲੋਂ ਆਉਂਦਾ ਦਿਖਾਈ ਦਿੱਤਾ ਜਿਸਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਵਿਅਕਤੀ ਦਾ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਅਜੇਬੀਰ ਸਿੰਘ ਉਰਫ ਅਜੇ ਕੁਮਾਰ  ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਮੌਜਪੁਰ ਜ਼ਿਲ੍ਹਾ ਤਰਨਤਾਰਨ ਦੱਸਿਆ। ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲੈਣ 'ਤੇ ਉਸ ਪਾਸੋਂ 125 ਗ੍ਰਾਮ ਹੈਰੋਇਨ ਬਰਾਮਦ ਹੋਈ। ਜਿਸ 'ਤੇ ਉਕਤ ਦੋਸ਼ੀ ਤੇ ਥਾਣਾ ਕਬਰਵਾਲਾ  ਪੁਲਸ ਵਲੋਂ ਐੱਨ.ਡੀ.ਪੀ.ਐੱਸ ਐਕਟ ਤਹਿਤ ਕੇਸ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News