ਪੁਲਸ ਵਲੋਂ ਨਸ਼ਾ ਸਮੱਗਲਰ ਦੀ 13 ਲੱਖ 65 ਹਜ਼ਾਰ ਰੁਪਏ ਦੀ ਪ੍ਰਾਪਰਟੀ ਸੀਲ, ਲਾਇਆ ਨੋਟਿਸ
Sunday, Feb 18, 2024 - 01:30 PM (IST)
ਗਿੱਦੜਬਾਹਾ(ਕਟਾਰੀਆ)-ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਸ ਵਲੋਂ ਵੱਖ-ਵੱਖ ਟੁਕੜੀਆਂ ਬਣਾ ਕੇ ਨਸ਼ੇ ਵੇਚਣ ਵਾਲੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜੇਲ੍ਹਾਂ ’ਚ ਸੁੱਟਿਆ ਜਾ ਰਿਹਾ ਹੈ। ਜਿਨ੍ਹਾਂ ਨਸ਼ਾ ਸਮੱਗਲਰਾਂ ਖ਼ਿਲਾਫ਼ ਕਮਰਸ਼ੀਅਲ ਮਾਤਰਾ ਦੇ ਮੁਕੱਦਮੇ ਦਰਜ ਹਨ, ਉਨ੍ਹਾਂ ਵੱਲੋਂ ਨਸ਼ਾ ਸਮੱਗਲਿੰਗ ਰਾਹੀਂ ਬਣਾਈ ਪ੍ਰਾਪਰਟੀ ਨੂੰ ਫਰੀਜ਼ ਕਰਵਾਉਣ ਲਈ ਕੇਸ ਤਿਆਰ ਕਰ ਕੇ ਕੰਪੀਟੈਂਟ ਅਥਾਰਟੀ ਦਿੱਲੀ ਕੋਲ ਭੇਜੇ ਜਾ ਰਹੇ ਹਨ।
ਇਹ ਵੀ ਪੜ੍ਹੋ : ਸਥਾਨਕ ਉਮੀਦਵਾਰ ’ਤੇ ਦਾਅ ਖੇਡਣ ਦੇ ਰੌਂਅ ’ਚ ਹੈ ‘ਆਪ’ ਤੇ ‘ਕਾਂਗਰਸ’, ਬਾਹਰੀ ਉਮੀਦਵਾਰਾਂ ’ਤੇ ਤੰਜ ਕੱਸਦੇ ਰਹੇ ਵਿਰੋਧੀ
ਇਸੇ ਤਹਿਤ ਹੀ ਪਿੰਡ ਹੁਸਨਰ ਦੇ ਨਸ਼ਾ ਸਮੱਗਲਰ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਗਿਆ ਹੈ। ਡੀ.ਐੱਸ.ਪੀ. ਜਸਬੀਰ ਨੇ ਦੱਸਿਆ ਕਿ ਪ੍ਰਦੀਪ ਸਿੰਘ ਉਰਫ਼ ਪੋਪਲੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਹੁਸਨਰ, ਜਿਸ ਦੇ ਖ਼ਿਲਾਫ਼ ਮੁਕੱਦਮਾ ਦਰਜ ਹੈ, ਕੋਲੋਂ ਨਸ਼ਾ ਬਰਾਮਦ ਹੋਇਆ ਸੀ ਤੇ ਉਸ ਕੋਲ ਨਸ਼ਾ ਸਮੱਗਲਿੰਗ ਕਰ ਕੇ ਬਣਾਈ ਗਈ ਪ੍ਰਾਪਰਟੀ ਹੈ, ਜਿਸ ਦੀ ਕੁੱਲ ਕੀਮਤ 13 ਲੱਖ 65 ਹਜ਼ਾਰ ਰੁਪਏ ਬਣਦੀ ਹੈ ਤੇ ਆਰਡਰ ਮੌਸੂਲ ਹੋਣ ’ਤੇ ਉਸ ਦੀ ਪ੍ਰਾਪਰਟੀ ਦੇ ਬਾਹਰ ਨੋਟਿਸ ਲਗਾਇਆ ਗਿਆ ਹੈ ਤੇ ਹੁਣ ਉਹ ਇਹ ਪ੍ਰਾਪਰਟੀ ਵੇਚ ਨਹੀਂ ਸਕੇਗਾ ਤੇ ਜਿਸ ਦਾ ਕੇਸ ਕੰਪੀਟੈਂਟ ਅਥਾਰਟੀ ਦਿੱਲੀ ਕੋਲ ਚੱਲੇਗਾ।
ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8