ਪੰਜਾਬ ਸਰਕਾਰ ਦੀਆਂ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦੇਵਾਂਗੇ: ਫਫੜੇ, ਡਾ: ਨਿਸ਼ਾਨ

Sunday, Sep 02, 2018 - 03:23 PM (IST)

ਪੰਜਾਬ ਸਰਕਾਰ ਦੀਆਂ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦੇਵਾਂਗੇ: ਫਫੜੇ, ਡਾ: ਨਿਸ਼ਾਨ

ਬੁਢਲਾਡਾ (ਮਨਜੀਤ)— ਕਾਂਗਰਸ ਪਾਰਟੀ ਹਮੇਸ਼ਾ ਹੀ ਚੋਣਾਂ ਜਿੱਤਣ ਲਈ ਗੈਰ-ਕਾਨੂੰਨੀ ਤਰੀਕੇ ਵਰਤਦੀ ਰਹੀ ਹੈ ਭਾਵੇਂ ਉਸ ਦੇ ਲਈ ਹੱਸਦੇ-ਵਸਦੇ ਪੰਜਾਬ ਨੂੰ ਅੱਗ ਦੀ ਭੱਠੀ ਵਿਚ ਕਿਉਂ ਨਾ ਝੋਕਣਾ ਪਵੇ। ਇਸ ਤਰ੍ਹਾਂ ਦੇ ਹੀ ਤਰੀਕੇ ਅਪਣਾ ਕੇ ਕਾਂਗਰਸ ਆਪਣੇ ਚਹੇਤੇ ਜਸਟਿਸ ਰਣਜੀਤ ਸਿੰਘ ਤੋਂ ਝੂਠੀ ਰਿਪੋਰਟ ਤਿਆਰ ਕਰਵਾ ਕੇ ਅਕਾਲੀ ਦਲ ਨੂੰ ਬਦਨਾਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਬੋਹਾ ਅਤੇ ਸਰਕਲ ਬੁਢਲਾਡਾ ਦੀ ਸਾਂਝੀ ਹੰਗਾਮੀ ਮੀਟਿੰਗ ਨੂੰ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਰ੍ਹੇ ਦੇ ਦੀਵਾਨ ਹਾਲ ਵਿਖੇ ਸੰਬੋਧਨ ਕਰਦਿਆਂ ਜ਼ਿਲਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਅਤੇ ਹਲਕਾ ਇੰਚਾਰਜ ਡਾ: ਨਿਸ਼ਾਨ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਕਰਵਾਏ ਗਏ ਸਰਵੇ ਵਿਚ ਅਕਾਲੀ ਦਲ ਦੀ 8 ਸੀਟਾਂ ਉੱਪਰ ਜਿੱਤ ਨੂੰ ਬਰਦਾਸ਼ਤ ਨਾ ਕਰਦਿਆਂ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਰਾਹੀਂ ਅਕਾਲੀ ਦਲ ਦੇ ਅਕਸ ਨੂੰ ਖਰਾਬ ਕਰਨ ਲਈ ਕੋਝੀਆਂ ਚਾਲਾਂ ਕਾਂਗਰਸ ਸਰਕਾਰ ਚੱਲ ਰਹੀ ਹੈ, ਜਿਸ ਨੂੰ ਪਾਰਟੀ ਵਰਕਰ ਨਾ ਬਰਦਾਸ਼ਤ ਕਰਨਗੇ ਅਤੇ ਨਾ ਹੀ ਇਸ ਘਟੀਆ ਸਿਆਸੀ ਨੀਤੀ ਨੂੰ ਕਾਮਯਾਬ ਹੋਣ ਦੇਣਗੇ।

ਅਖੀਰ ਵਿਚ ਉਨ੍ਹਾਂ ਨੇ ਜ਼ਿਲਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਦੌਰਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਡੱਟ ਕੇ ਲੜਨ ਦਾ ਐਲਾਨ ਕੀਤਾ। ਇਸ ਮੌਕੇ ਚੇਅਰਮੈਨ ਬੱਲਮ ਸਿੰਘ ਕਲੀਪੁਰ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਜਥੇਦਾਰ ਜੋਗਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਵਰਕਰਾਂ ਨੇ ਅਕਾਲੀ ਦਲ ਦੀ ਚੜ੍ਹਦੀ ਕਲਾ ਦੇ ਨਾਅਰੇ ਵੀ ਲਗਾਏ ਅਤੇ ਕਾਂਗਰਸ ਦੇ ਹਰ ਜ਼ੁਲਮ ਦਾ ਟਾਕਰਾ ਕਰਨ ਦਾ ਐਲਾਨ ਕੀਤਾ।


Related News