ਗਣਤੰਤਰ ਦਿਵਸ ਦੇ ਮੱਦੇਨਜ਼ਰ ਪੁਲਸ ਨੇ ਸੰਵੇਦਨਸ਼ੀਲ ਥਾਵਾਂ ਦੀ ਕੀਤੀ ਚੈਕਿੰਗ

01/20/2019 12:50:35 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਗਣਤੰਤਰ ਦਿਵਸ  ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕਰਨ ਲਈ ਪੰਜਾਬ ਪੁਲਸ ਵੱਲੋਂ ਅੱਜ ਸੰਵੇਦਨਸ਼ੀਲ ਥਾਵਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। 
ਬੱਸ ਸਟੈਂਡ ਪੁਲਸ ਚੌਕੀ ਦੇ ਇੰਚਾਰਜ ਚਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਅਨਾਜ ਮੰਡੀ ਦੀ ਬਾਰੀਕੀ ਨਾਲ ਜਾਂਚ ਕੀਤੀ। 
ਹੋਰ ਸੰਵੇਦਨਸ਼ੀਲ ਥਾਵਾਂ ’ਤੇ ਵੀ ਪੁਲਸ ਨੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਗਣਤੰਤਰ ਦਿਵਸ ਦੇੇ ਮੱਦੇਨਜ਼ਰ ਪੁਲਸ ਵੱਲੋਂ ਚੈਕਿੰਗ ਵਧਾਈ ਗਈ ਹੈ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਸਿਰ ਉਠਾਉਣ ਨਹੀਂ ਦਿੱਤਾ ਜਾਵੇਗਾ। 


Related News