10 ਮਾਰਚ ਦੇ ਨਤੀਜੇ ਪੰਜਾਬ ਦੇ ਲੋਕਾਂ ਦਾ ਭਵਿੱਖ ਤੈਅ ਕਰਨਗੇ : ਵਿਨਰਜੀਤ ਗੋਲਡੀ
Monday, Feb 21, 2022 - 03:58 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਉਣ ਵਾਲੀ 10 ਮਾਰਚ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਕਾਲੀ-ਬਸਪਾ ਗੱਠਜੋੜ ਦੇ ਹੱਕ ਵਿਚ ਆਉਣਗੇ ਅਤੇ ਪੰਜਾਬ ਦੇ ਲੋਕਾਂ ਦਾ ਭਵਿੱਖ ਤੈਅ ਕਰਨਗੇ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਬਸਪਾ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਨੇ ਹਲਕੇ ਦੇ ਸਮੁੱਚੇ ਵੋਟਰਾਂ ਦਾ ਧੰਨਵਾਦ ਕਰਦਿਆਂ ਕੀਤਾ। ਗੋਲਡੀ ਨੇ ਕਿਹਾ ਕਿ ਬੀਤੇ ਕੱਲ ਹੋਈ ਪੋਲਿੰਗ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦੇ ਵੋਟਰਾਂ ਵਲੋਂ ਅਕਾਲੀ-ਬਸਪਾ ਦੇ ਹੱਕ ਵਿਚ ਭਾਰੀ ਸਮਰਥਨ ਦੇਖਣ ਨੂੰ ਮਿਲਿਆ। ਲੋਕਾਂ 'ਚ ਜਿੱਥੇ ਵੋਟਾਂ ਪਾਉਣ ਨੂੰ ਲੈ ਕੇ ਭਾਰੀ ਉਤਸ਼ਾਹ ਸੀ, ਉਥੇ ਹੀ ਅਕਾਲੀ-ਬਸਪਾ ਗੱਠਜੋੜ ਦੇ ਹੱਕ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ।
ਇਹ ਵੀ ਪੜ੍ਹੋ : ਪੰਜਾਬੀਆਂ ਨੇ ਸੂਬੇ ਦੇ ਬਿਹਤਰ ਭਵਿੱਖ ਲਈ ਪਾਈ ਵੋਟ : ਅਸ਼ਵਨੀ ਸ਼ਰਮਾ
ਉੁਨ੍ਹਾਂ ਕਿਹਾ ਕਿ ਵੋਟਰਾਂ ਵੱਲੋਂ ਕੀਤੀ ਸ਼ਮੂਲੀਅਤ ਦੇ ਪੱਧਰ 'ਤੇ ਲੋਕਾਂ ਵਿਚ ਅਕਾਲੀ-ਬਸਪਾ ਗੱਠਜੋੜ ਨੂੰ ਸੱਤਾ ਵਿਚ ਲਿਆਉਣ ਲਈ ਉਤਸ਼ਾਹ ਸਾਰਾ ਦਿਨ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਦੇਖਣ ਨੂੰ ਮਿਲਿਆ। ਗੋਲਡੀ ਨੇ ਕਿਹਾ ਕਿ ਲੋਕ ਅਕਾਲੀ ਸਰਕਾਰ ਦੀਆਂ 10 ਸਾਲ ਦੀਆਂ ਪ੍ਰਾਪਤੀਆਂ ਨੂੰ ਯਾਦ ਕਰ ਰਹੇ ਹਨ ਤੇ ਉਨ੍ਹਾਂ ਨੇ ਗੱਠਜੋੜ ਦੇ ਹੱਕ 'ਚ ਆਪਣੀਆਂ ਕੀਮਤੀ ਵੋਟਾਂ ਦਿੱਤੀਆਂ ਹਨ ਤਾਂ ਜੋ ਸੂਬੇ ਵਿਚ ਵਿਕਾਸ ਕਾਰਜ ਮੁੜ ਆਰੰਭੇ ਜਾ ਸਕਣ। ਲੋਕ ਚੰਗੀ ਸਰਕਾਰ ਤੇ ਕਾਨੂੰਨ ਦਾ ਰਾਜ ਚਾਹੁੰਦੇ ਹਨ, ਜੋ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਢਹਿ-ਢੇਰੀ ਹੋ ਚੁੱਕਾ ਹੈ। ਗੋਲਡੀ ਨੇ ਆਪਣੇ ਵੋਟਰਾਂ ਅਤੇ ਸਪੋਰਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਵਰਕਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।
ਇਹ ਵੀ ਪੜ੍ਹੋ : ਡੇਰਾ ਸੱਚਾ ਸੌਦਾ ਤੋਂ ਸਮਰਥਨ ਲੈਣ ਪਿੱਛੋਂ ਅਕਾਲੀ ਦਲ ਤੇ ਭਾਜਪਾ ਦੀ ਆਪਸੀ ਸਾਂਝ ਉਜਾਗਰ ਹੋਈ : ਚੰਨੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ