ਦੀ ਰੈਵੀਨਿਊ ਪਟਵਾਰ ਯੂਨੀਅਨ ਨੇ ਤਹਿਸੀਲਦਾਰ ਦੇ ਮਾੜੇ ਰਵੀਏ ਪ੍ਰਤੀ ਦਿੱਤਾ ਧਰਨਾ

08/22/2019 1:41:08 PM

ਜਲਾਲਾਬਾਦ (ਜਤਿੰਦਰ, ਨਿਖੰਜ) - ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ/ਕਾਨੂੰਨੋਗਆਂ ਵਲੋਂ ਐਲਾਨੇ ਗਏ ਪ੍ਰੋਗਰਾਮ ਦੇ ਤਹਿਤ ਤਹਿਸੀਲਦਾਰ ਦੇ ਅੜੀਅਲ ਵਤੀਰੇ ਦੇ ਖਿਲਾਫ ਤਹਿਸੀਲ ਹੈਡਕੁਆਟਰ 'ਤੇ ਪ੍ਰਧਾਨ ਵਜੀਰ ਸਿੰਘ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਦਿੱਤਾ ਗਿਆ। ਧਰਨੇ 'ਚ ਬਲਦੇਵ ਸਿੰਘ ਜ਼ਿਲਾ ਪ੍ਰਧਾਨ ਰੈਵੀਨਿਊ ਪਟਵਾਰ ਯੂਨੀਅਨ ਫਾਜ਼ਿਲਕਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਆਗੂਆਂ ਨੇ ਦੱਸਿਆ ਕਿ 9 ਅਗਸਤ ਨੂੰ ਤਹਿਸੀਲ ਬਾਡੀ ਵਲੋਂ ਤਹਿਸੀਲਦਾਰ ਜਲਾਲਾਬਾਦ ਦੇ ਮਾੜੇ ਵਤੀਰੇ ਖਿਲਾਫ ਮਤਾ ਪਾ ਕੇ ਉੱਚ ਅਧਿਕਾਰੀਆਂ ਨੂੰ ਲਿਖਤੀ ਤੌਰ 'ਤੇ ਸੂਚਿਤ ਕੀਤਾ ਗਿਆ। ਇਸ ਸਬੰਧ 'ਚ ਉੱਪ ਮੰਡਲ ਮੈਜਿਸਟਰੇਟ ਜਲਾਲਾਬਾਦ ਕੇਸ਼ਵ ਗੋਇਲ ਨਾਲ ਜਥੇਬੰਦੀ ਦੀ ਗੱਲਬਾਤ ਹੋਈ ਸੀ, ਜਿਸ ਦੇ ਬਾਵਜੂਦ ਤਹਿਸੀਲਦਾਰ ਜਲਾਲਾਬਾਦ ਖਿਲਾਫ ਕੋਈ ਕਾਰਵਾਈ ਨਹੀਂ ਹੋਈ ਅਤੇ ਨਾ ਹੀ ਉਨ੍ਹਾਂ ਨੂੰ ਆਪਣੀ ਗਲਤੀ ਦਾ ਅਹਿਸਾਸ ਹੋਇਆ। ਇਸੇ ਕਾਰਨ ਜਥੇਬੰਦੀ ਵਲੋਂ 16 ਅਗਸਤ ਨੂੰ ਮੀਟਿੰਗ ਕਰਕੇ ਧਰਨੇ ਲਈ ਮਜ਼ਬੂਰ ਹੋਣਾ ਪਿਆ।

ਇਸ ਮੌਕੇ ਪਿਆਰਾ ਸਿੰਘ, ਵਰਿੰਦਰ ਕਾਲੜਾ ਜਰਨਲ ਸਕੱਤਰ, ਰਣਜੋਧ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਤਹਿਸਲੀਦਾਰ ਦਾ  ਤਬਾਦਲਾ ਨਾ ਕੀਤਾ ਗਿਆ ਤਾਂ ਜਥੇਬੰਦੀ ਸਘੰਰਸ਼ ਨੂੰ ਹੋਰ ਤਿੱਖਾ ਕਰੇਗੀ। ਪਟਵਾਰੀਆਂ ਦੀ ਹੜਤਾਲ ਕਰਕੇ ਕਿਸਾਨਾਂ ਅਤੇ ਸਰਕਾਰ ਦਾ ਜੋ ਨੁਕਸਾਨ ਹੋਵੇਗਾ, ਉਸਦੀ ਜਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਹੋਣਗੇ।  

rajwinder kaur

This news is Content Editor rajwinder kaur