ਜਨਮ ਦਿਨ ਦੀ ਪਾਰਟੀ 'ਚ ਦਿਖਾਇਆ ਵਰਦੀ ਦਾ ਰੋਹਬ, ਮਾਰੇ ਨੌਜਵਾਨ ਦੇ ਥੱਪੜ
Wednesday, Oct 25, 2023 - 12:25 PM (IST)

ਬਠਿੰਡਾ (ਵਰਮਾ) : ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸਿਵਲ ਲਾਈਨ ਦੇ ਇਕ ਪੁਲਸ ਅਧਿਕਾਰੀ ਨੇ ਸਕੂਲੀ ਵਿਦਿਆਰਥੀਆਂ ਦੇ ਜਨਮ ਦਿਨ ਪਾਰਟੀ ਦੌਰਾਨ ਬਿਨਾਂ ਵਜ੍ਹਾ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ। ਨੌਜਵਾਨਾਂ ਨੇ ਇਸ ਘਟਨਾ ਸਬੰਧੀ ਪੁਲਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ। ਇਸ ਸਬੰਧੀ ਐੱਸ.ਐੱਚ.ਓ. ਨੇ ਥਾਣੇਦਾਰ ਤੋਂ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ: ਦੁਸਹਿਰੇ ਮੌਕੇ ਸ੍ਰੀ ਮੁਕਤਸਰ ਸਾਹਿਬ ਵਿਖੇ 60 ਫੁੱਟ ਦਾ ਰਾਵਣ ਕੀਤਾ ਜਾਵੇਗਾ ਅਗਨ ਭੇਟ
ਜਾਣਕਾਰੀ ਅਨੁਸਾਰ ਘਟਨਾ ਐਤਵਾਰ ਦੇਰ ਰਾਤ ਉਸ ਸਮੇਂ ਵਾਪਰੀ ਜਦੋਂ ਕੁਝ ਨੌਜਵਾਨ ਆਪਣੇ ਦੋਸਤਾਂ ਨਾਲ ਜਨਮ ਦਿਨ ਦੀ ਪਾਰਟੀ ਮਨਾ ਰਹੇ ਸਨ, ਪੁਲਸ ਮੁਲਾਜ਼ਮ ਪਹੁੰਚੇ ਅਤੇ ਨੌਜਵਾਨਾਂ ਦੇ ਥੱਪੜ ਮਾਰਨ ਲੱਗੇ। ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਜਾਂਚ ਦਾ ਘੇਰਾ ਹੋਰ ਵਧਾ ਦਿੱਤਾ ਹੈ। ਐੱਸ.ਐੱਚ.ਓ. ਇੰਸਪੈਕਟਰ ਯਾਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਣਕਾਰੀ ਉਨ੍ਹਾਂ ਕੋਲ ਵੀਡੀਓ ਆਉਣ ਤੋਂ ਬਾਅਦ ਹੀ ਲੱਗ ਸਕੇਗੀ। ਪੁਲਸ ਅਧਿਕਾਰੀ ਕਿਸੇ ਕੰਮ ਲਈ ਚੰਡੀਗੜ੍ਹ ਹਾਈਕੋਰਟ ਗਿਆ ਹੋਇਆ ਹੈ ਤੇ ਉਸ ਨੂੰ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਜਵਾਬ ਮਿਲਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਉਧਾਰ ਦਿੱਤਾ ਹਜ਼ਾਰ ਰੁਪਈਆ ਮੰਗਣਾ ਪਿਆ ਮਹਿੰਗਾ, ਦੋਸਤ ਨੇ ਹੀ ਕਰ ਦਿੱਤਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8