ਸੜਕ ਹਾਦਸੇ ਨੇ ਮਾਪਿਆਂ ਦਾ ਇਕਲੌਤਾ ਸਹਾਰਾ ਵੀ ਖੋਹਿਆ, 2 ਸਾਲ ਪਹਿਲਾਂ ਇਸੇ ਦਿਨ ਹੋਈ ਸੀ ਭਰਾ ਦੀ ਮੌਤ

05/04/2022 10:44:23 AM

ਭਾਈਰੂਪਾ (ਜ.ਬ.) : ਬੀਤੀ ਦੇਰ ਸ਼ਾਮ ਸਥਾਨਕ ਨਗਰ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਦਰੱਖਤ ਨਾਲ ਟੱਕਰ ਹੋ ਜਾਣ ਦਾ ਸਮਾਚਾਰ ਹੈ, ਜਿਸ ਵਿਚ ਉਕਤ ਨੌਜਵਾਨ ਦੀ ਮੌਤ ਹੋ ਜਾਣ ਨਾਲ ਪੂਰੇ ਨਗਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਅਨੁਸਾਰ ਗੁਰਦਿੱਤ ਸਿੰਘ (28) ਪੁੱਤਰ ਮਲਕੀਤ ਸਿੰਘ ਵਾਸੀ ਭਾਈਰੂਪਾ ਜੋ ਕਿ ਰੋਜ਼ਾਨਾ ਦੀ ਤਰ੍ਹਾਂ ਆਪਣਾ ਲੱਕੜ ਦਾ ਕੰਮ ਕਰਨ ਲਈ ਲਹਿਰਾ ਵਿਖੇ ਜਾਂਦਾ ਆਉਂਦਾ ਸੀ ਤਾਂ ਬੀਤੇ ਦਿਨੀਂ ਅਚਾਨਕ ਉਹ ਆਪਣੇ ਕੰਮ ਤੋਂ ਘਰ ਵਾਪਸ ਆ ਰਿਹਾ ਸੀ ਤਾਂ ਰਸਤੇ ਵਿਚ ਮੋਟਰਸਾਈਕਲ ਦਾ ਬੈਲੇਂਸ ਵਿਗੜਨ ਕਾਰਨ ਦਰੱਖਤ ਨਾਲ ਟਕਰਾ ਗਿਆ ਅਤੇ ਗੰਭੀਰ ਹਾਲਤ ਵਿਚ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ : ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਦੇ ਸਾਬਕਾ ਸਰਪੰਚ ਦੀ ਘਰ ’ਚੋਂ ਮਿਲੀ ਗਲੀ-ਸੜੀ ਲਾਸ਼, ਫੈਲੀ ਸਨਸਨੀ

ਉਪਰੰਤ ਰਾਹਗੀਰਾਂ ਦੀ ਮਦਦ ਨਾਲ ਉਸ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕ ਨੌਜਵਾਨ ਗੁਰਦਿੱਤ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਅਤੇ ਪਤਨੀ ਤੋਂ ਇਲਾਵਾ ਦੋ ਸਾਲਾਂ ਲੜਕੀ ਅਤੇ ਇਕ 4 ਸਾਲ ਦਾ ਲੜਕਾ ਛੱਡ ਗਿਆ। ਜ਼ਿਕਰਯੋਗ ਹੈ ਕਿ ਮ੍ਰਿਤਕ ਗੁਰਦਿੱਤ ਸਿੰਘ ਦੋ ਸਕੇ ਭਰਾ ਸਨ, ਜਿਨ੍ਹਾਂ ਵਿਚੋਂ ਛੋਟੇ ਭਰਾ ਦੀ ਦੋ ਸਾਲ ਪਹਿਲਾਂ ਇਸੇ ਦਿਨ ਇਸੇ ਮਹੀਨੇ ਕਿਸੇ ਅਚਾਨਕ ਬੀਮਾਰੀ ਦੇ ਚਲਦਿਆਂ ਮੌਤ ਹੋ ਗਈ ਸੀ। ਹੁਣ ਗੁਰਦਿੱਤ ਸਿੰਘ ਦੀ ਮੌਤ ਹੋ ਜਾਣ ਨਾਲ ਮਾਪਿਆਂ ਦੇ ਦੋਵੇਂ ਜਵਾਨ ਪੁੱਤਰ ਇਸ ਜਹਾਨ ਨੂੰ ਅਲਵਿਦਾ ਆਖ ਗਏ ਹਨ, ਜਿਸ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਮ੍ਰਿਤਕ ਦਾ ਅੰਤਿਮ ਸੰਸਕਾਰ ਭਾਈਰੂਪਾ ਵਿਖੇ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੁਲਸ ਮੁਲਾਜ਼ਮ ਤੇ ਉਸਦੇ ਪੁੱਤ ਦੀ ਗੁੰਡਾਗਰਦੀ, ਗਰਭਵਤੀ ਔਰਤ ਸਮੇਤ ਕਈਆਂ ਨੂੰ ਕੀਤਾ ਜ਼ਖਮੀ

 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Meenakshi

News Editor

Related News