ਲਹਿਰਾਗਾਗਾ ਵਿਖੇ ਬੇਖ਼ੌਫ਼ ਲੁਟੇਰਿਆਂ ਦਾ ਕਾਰਾ, ਗੰਨ ਪੁਆਇੰਟ 'ਤੇ ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ

Saturday, Feb 11, 2023 - 02:29 PM (IST)

ਲਹਿਰਾਗਾਗਾ ਵਿਖੇ ਬੇਖ਼ੌਫ਼ ਲੁਟੇਰਿਆਂ ਦਾ ਕਾਰਾ, ਗੰਨ ਪੁਆਇੰਟ 'ਤੇ ਲੱਖ ਰੁਪਏ ਲੁੱਟ ਕੇ ਹੋਏ ਫ਼ਰਾਰ

ਲਹਿਰਾਗਾਗਾ (ਗਰਗ,ਰਵੀ)- ਸਥਾਨਕ ਸ਼ਹਿਰ ਅੰਦਰ ਚੋਰੀ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਲਗਾਤਾਰ ਵਾਪਰ ਕਾਰਨ ਸ਼ਹਿਰ ਵਿਚ ਡਰ ਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਲੰਘੀ ਰਾਤ 10 ਵਜੇ ਦੇ ਕਰੀਬ ਟੈਲੀਫੋਨ ਐਕਸਚੇਂਜ ਨੇੜੇ ਸੰਜੇ ਆਰਟਸ ਦੀ ਦੁਕਾਨ ਤੋਂ ਕੁਝ ਅਣਪਛਾਤੇ ਵਿਅਕਤੀ ਇਕ ਦੁਕਾਨਦਾਰ ਕੋਲੋਂ ਗਨ ਪੁਆਇੰਟ ਤੇ ਇਕ ਲੱਖ ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ- ਗੱਡੀ ਨਾਲ ਬੰਦ ਕੀਤਾ ਸੀ ਨਵੀਂ ਬਣ ਰਹੀ ਗਲੀ ਦਾ ਰਸਤਾ, ਤੈਸ਼ 'ਚ ਆਏ ਨੌਜਵਾਨਾਂ ਨੇ ਦਾਗੇ ਫ਼ਾਇਰ

ਦੁਕਾਨ ਮਾਲਕ ਸੰਜੇ ਬਾਂਸਲ ਨੇ ਦੱਸਿਆ ਹੈ ਕਿ ਦੁਕਾਨ ਉਪਰ ਉਨ੍ਹਾਂ ਦਾ ਪੁੱਤਰ ਪਵਨ ਕੁਮਾਰ ਅਤੇ ਉਸ ਦਾ ਦੋਸਤ ਬੈਠਾ ਸੀ ਤਾਂ ਚਾਰ ਅਣਪਛਾਤੇ ਵਿਅਕਤੀਆਂ ਜਿਨ੍ਹਾਂ ਨੇ ਆਪਣੇ ਮੂੰਹ ਕੱਪੜੇ ਢੱਕੇ ਹੋਏ ਸਨ ਦੁਕਾਨ ਅੰਦਰ ਦਾਖ਼ਲ ਹੋਏ ਅਤੇ ਉਸ ਦੇ ਪੁੱਤਰ ਤੋਂ ਗਨ ਪੁਆਇੰਟ 'ਤੇ ਇਕ ਲੱਖ ਰੁਪਏ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। 

ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਅਹਿਮ ਖ਼ਬਰ, ਪੰਜਾਬ ਦੇ ਇਨ੍ਹਾਂ ਰੇਲਵੇ ਸਟੇਸ਼ਨਾਂ 'ਤੇ 6 ਦਿਨ ਨਹੀਂ ਰੁਕਣੀਆਂ ਰੇਲਾਂ

ਇਸ ਘਟਨਾ ਬਾਰੇ ਪੁਲਸ ਨੂੰ ਇਤਲਾਹ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਸਿਟੀ ਇੰਚਾਰਜ ਕਸ਼ਮੀਰ ਸਿੰਘ ਨੇ ਦੱਸਿਆ ਹੈ ਕਿ ਦੁਕਾਨ ਦੇ ਆਸ-ਪਾਸ ਕੈਮਰਿਆਂ ਦੀ ਫੁਟੇਜ ਚੈੱਕ ਕਰਕੇ ਚੋਰਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ। 

 ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News