ਤੇਜ ਹਨੇਰੀ ਅਤੇ ਮੀਂਹ ਕਾਰਨ ਘਰ ਦੀ ਛੱਤ ਡਿੱਗੀ, ਹੋਇਆ ਭਾਰੀ ਆਰਥਿਕ ਨੁਕਸਾਨ

07/05/2020 3:36:44 PM

ਭਵਾਨੀਗੜ੍ਹ (ਕਾਂਸਲ) - ਬੀਤੀ ਦੇਰ ਰਾਤ ਸਥਾਨਕ ਇਲਾਕੇ ਵਿਚ ਆਈ ਤੇਜੀ ਹਨੇਰੀ ਅਤੇ ਤੇਜ ਮੀਂਹ ਕਾਰਨ ਨੇੜਲੇ ਪਿੰਡ ਸੰਗਤਪੁਰਾ ਵਿਖੇ ਇਕ ਵਿਅਕਤੀ ਦੇ ਘਰ ਦੀ ਅਚਾਨਕ ਛੱਤ ਡਿੱਗ ਗਈ। ਜਿਸ ਕਾਰਨ ਘਰ ਦਾ ਸਮਾਨ ਖਰਾਬ ਹੋ ਗਿਆ ਪਰ ਪਰਿਵਾਰ ਦੇ ਮੈਂਬਰ ਵਾਲ-ਵਾਲ ਬਚ ਗਏ।  

ਇਸ ਸਬੰਧੀ ਪਿੰਡ ਦੀ ਸਰਪੰਚ ਦੇ ਪਤੀ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਬੀਤੀ ਰਾਤ ਆਈ ਤੇਜ ਹਨੇਰੀ ਅਤੇ ਮੀਂਹ ਕਾਰਨ ਉਨ੍ਹਾਂ ਦੇ ਪਿੰਡ ਦੇ ਵਸਨੀਕ ਬਲਵਿੰਦਰ ਸਿੰਘ ਦੇ ਘਰ ਦੀ ਗਾਡਰ ਬਾਲਿਆ ਵਾਲੀ ਛੱਤ ਡਿੱਗ ਗਈ। ਇਸ ਹਾਦਸੇ ਵਿਚ ਘਰ ਦੇ ਸਾਰੇ ਪਰਿਵਾਰਕ ਮੈਂਬਰ ਵਾਲ-ਵਾਲ ਬਚ ਗਏ। ਪਰ ਘਰ ਦੀ ਛੱਤ ਡਿੱਗਣ ਕਾਰਨ ਘਰ ਦਾ ਕਾਫੀ ਸਮਾਨ ਮਲਬੇ ਹੇਠ ਦਬ ਜਾਣ ਅਤੇ ਮੀਂਹ ਦੇ ਪਾਣੀ ਵਿਚ ਭਿੱਜ ਕੇ ਬੂਰੀ ਤਰ੍ਹਾਂ ਖਰਾਬ ਹੋ ਜਾਣ ਕਾਰਨ ਕਾਫੀ ਆਰਥਿਕ ਨੁਕਸਾਨ ਹੋ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਵਿਅਕਤੀ ਕਾਫੀ ਗਰੀਬ ਹੈ ਇਸ ਲਈ ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਵਿਅਕਤੀ ਦੇ ਹੋਏ ਨੁਕਸਾਨ ਲਈ ਇਸ ਦੀ ਵੱਧ ਤੋਂ ਵੱਧ ਆਰਥਿਕ ਮੱਦਦ ਕੀਤੀ ਜਾਵੇ।
 


Harinder Kaur

Content Editor

Related News