ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਮਾਂ-ਪੁੱਤ ਹੋਏ ਜ਼ਖਮੀ

06/21/2022 5:24:49 PM

ਫਰੀਦਕੋਟ ( ਜਗਤਾਰ ) : ਭਾਵੇ ਸੂਬੇ 'ਚ ਪੈ ਰਹੇ ਪ੍ਰੀ-ਮਾਨਸੂਨ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ ਪਰ ਦੂਜੇ ਪਾਸੇ ਫਰੀਦਕੋਟ ਦੇ ਇਕ ਗਰੀਬ ਪਰਿਵਾਰ ਲਈ ਇਹ ਉਹ ਬਾਰਿਸ਼ ਆਫ਼ਤ ਬਣ ਗਈ ਜਦੋ ਕੱਲ੍ਹ ਰਾਤ ਦੇ ਭਾਰੀ ਮੀਂਹ ਦੇ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ। ਜਾਣਕਾਰੀ ਮੁਤਾਬਕ ਛੱਤ ਥੱਲੇ ਸੁੱਤੇ ਮਾਂ-ਪੁੱਤ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਆਸ-ਪਾਸ ਦੇ ਲੋਕਾਂ ਨੇ ਹਸਪਤਾਲ ਲਿਜਾ ਕੇ ਇਲਾਜ ਕਰਵਾਇਆ। 

ਇਹ ਵੀ ਪੜ੍ਹੋ- ਵਿਜੀਲੈਂਸ ਵਿਭਾਗ ਨੇ ਗ੍ਰਿਫ਼ਤਾਰ ਕੀਤੇ ਦੋ ਪੰਚ, ਜਾਣੋ ਕੀ ਹੈ ਪੂਰਾ ਮਾਮਲਾ

ਜਾਣਕਰੀ ਦਿੰਦੇ ਹੋਏ ਬਾਲਮੀਕੀ ਮੁਹੱਲੇ ਦੇ ਸਾਬਕਾ ਐੱਮ.ਸੀ ਰੋਮੀ ਨੇ ਕਿਹਾ ਕਿ ਕੱਲ੍ਹ ਪੂਰੀ ਰਾਤ ਭਾਰੀ ਬਾਰਿਸ਼ ਹੁੰਦੀ ਰਹੀ ਜਿਸ ਤੋਂ ਬਾਅਦ ਅੱਜ ਸਵੇਰੇ ਕਰੀਬ 6 ਵਜੇ ਇਸ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਪਈ ਜਿਸ ਕਾਰਨ ਛੱਤ ਹੇਠਾਂ ਸੋ ਰਹੇ ਮਾਂ ਅਤੇ ਪੁੱਤਰ ਜ਼ਖ਼ਮੀ ਹੋ ਗਏ। ਇਸ ਮੌਕੇ ਇਕੱਠੇ ਹੋਏ ਕਰੀਬੀ ਲੋਕਾਂ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਇਲਾਜ਼ ਲਈ ਹਸਪਤਾਲ ਲਜਾਇਆ ਗਿਆ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਵੇ ਮਾਂ-ਪੁੱਤ ਕੋਲ ਕੋਈ ਕੰਮ ਨਾ ਹੋਣ ਕਾਰਨ ਘਰ ਦਾ ਗੁਜ਼ਾਰਾ ਬਹੁਤ ਹੀ ਮੁਸ਼ਕਲ ਨਾਲ ਚਲਾ ਰਹੇ ਹੈ। ਅਜਿਹੇ 'ਚ ਗਰੀਬ ਪਰਿਵਾਰ ਵੱਲੋਂ ਘਰ ਦੀ ਮੁਰੰਮਤ ਕਰਵਾਉਣੀ ਸੰਭਵ ਨਹੀਂ ਇਸ ਲਈ ਸਰਕਾਰ ਵੱਲੋਂ ਇਨ੍ਹਾਂ ਦੀ ਮਦਦ ਕਰ ਘਰ ਦੀ ਮੁਰਮੰਤ ਅਤੇ ਇਨ੍ਹਾਂ ਦਾ ਇਲਾਜ਼ ਕਰਵਾਇਆ ਜਾਵੇਂ। ਨਾਲ ਹੀ ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਮਦਦ ਦੀ ਗੁਹਾਰ ਲਗਾਈ ਕੇ ਉਹ ਇਸ ਪਰਿਵਾਰ ਦੀ ਮਦਦ ਲਈ ਅੱਗੇ ਆਉਣ।

ਇਹ ਵੀ ਪੜ੍ਹੋ- 'ਆਪ’ ਅਕਾਲੀ ਦਲ ਅਤੇ ਕਾਂਗਰਸ ਵਾਂਗ ਪਰਿਵਾਰਵਾਦ ਨੂੰ ਉਤਸ਼ਾਹਿਤ ਨਹੀਂ ਕਰਦੀ : CM ਮਾਨ

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News