ਸ਼ਰਧਾਂ ਅਤੇ ਉਤਸ਼ਾਹ ਨਾਲ ਸੰਗਤਾਂ ਨੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੂਰਬ
Sunday, Jan 09, 2022 - 03:44 PM (IST)
ਫ਼ਿਰੋਜ਼ਪੁਰ (ਕੁਮਾਰ) : ਗੁਰਦੁਆਰਾ ਬਾਬਾ ਸਹਾਰੀ ਮੱਲ ਜੀ ਪਿੰਡ ਅੱਕੂ ਮਸਤੇ ਕੇ ਵਿਖੇ 10ਵੇਂਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਸੰਗਤਾਂ ਵੱਲੋ ਹਾਜ਼ਰੀ ਭਰੀ ਗਈ। ਸਹਿਜ ਪਾਠ ਜੀ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਕਰਮ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ਤੇ ਭਾਈ ਬਲਵਿੰਦਰ ਸਿੰਘ ਫੌਜੀ ਨੇ ਗੁਰਬਾਣੀ ਦੇ ਸ਼ਬਦ ਗਾਇਨ ਕਰਕੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਕਥਾ ਵਿਚਾਰਾਂ ਸਾਝੀਆਂ ਕੀਤੀਆਂ ਗਈਆਂ। ਗਾਇਕ ਮੁੱਖਾ ਵਿਰਕ ਵੱਲੋ ਧਾਰਮਿਕ ਗੀਤ ਗਾ ਕੇ ਆਪਣੀ ਹਾਜ਼ਰੀ ਲੁਆਈ ਗਈ।
ਇਹ ਵੀ ਪੜ੍ਹੋ : ਜੇਲ੍ਹ ਦੀਆਂ ਦੀਵਾਰਾਂ ’ਤੇ ਇਲੈਕਟ੍ਰੋਨਿਕ ਵਾਇਰਲ ਲਗਾਉਣ ਦੇ ਬਾਵਜੂਦ ਫਿਰੋਜ਼ਪੁਰ ਜੇਲ੍ਹ ’ਚ ਥਰੋ ਕਰਨ ਦਾ ਸਿਲਸਿਲਾ ਜਾਰੀ
ਦੀਵਾਨ ਦੀ ਸਮਾਪਤੀ ਤੋ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਦਿਲਬਾਗ ਸਿੰਘ ਵੱਲੋਂ ਸੰਗਤਾਂ ਨੂੰ ਇਸ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਗੁਰੂਦਾਆਰਾ ਪ੍ਰਬੰਧਕ ਕਮੇਟੀ ਵੱਲੋ ਤਰਲੋਕ ਸਿੰਘ ਪ੍ਰਧਾਨ, ਮੁਖਤਿਆਰ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਬਲਵੀਰ ਸਿੰਘ , ਬਖਸ਼ੀਸ਼ ਸਿੰਘ ਆਦਿ ਨੇ ਗੁਰੂ ਘਰ ’ਚ ਸੇਵਾਵਾਂ ਨਿਭਾ ਰਹੇ ਸੇਵਾਦਾਰਾਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
