ਆਸ਼ੂ ਨੂੰ ਮੰਤਰੀ ਮੰਡਲ ’ਚੋਂ ਨਾ ਕੱਢਣ ’ਤੇ ‘ਆਪ’ ਦੇਵੇਗੀ ਸੂਬੇ ’ਚ ਧਰਨੇ : ਮਾਣੂੰਕੇ

Saturday, Mar 16, 2019 - 06:24 AM (IST)

ਆਸ਼ੂ ਨੂੰ ਮੰਤਰੀ ਮੰਡਲ ’ਚੋਂ ਨਾ ਕੱਢਣ ’ਤੇ ‘ਆਪ’ ਦੇਵੇਗੀ ਸੂਬੇ ’ਚ ਧਰਨੇ : ਮਾਣੂੰਕੇ

ਚੰਡੀਗਡ਼੍ਹ, (ਰਮਨਜੀਤ)- ਕਰੋਡ਼ਾਂ ਦੇ ਲੁਧਿਆਣਾ ਲੈਂਡ ਸਕੈਮ ਵਿਚ ਮੌਜੂਦਾ ਸਰਕਾਰ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ਮੂਲੀਅਤ ਨੂੰ ਲੈ ਕੇ ਉਸ ਨੂੰ ਮੰਤਰੀ ਮੰਡਲ ਵਿੱਚੋਂ ਬਾਹਰ ਕੱਢਣ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਭ੍ਰਿਸ਼ਟਾਚਾਰੀ ਮੰਤਰੀ ਉੱਤੇ ਕੋਈ ਕਾਰਵਾਈ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ ਸੂਬੇ ਭਰ ਵਿਚ ਧਰਨੇ ਲਾਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਲੁਧਿਆਣਾ ਵਿਚ ਹੋਏ ਗ੍ਰੈਂਡ ਮੈਨਰ ਹੋਮ ਲੈਂਡ ਸਕੈਮ ਵਿਚ ਕੈਬਨਿਟ ਮੰਤਰੀ ਆਸ਼ੂ ਦੀ ਸਿੱਧੀ ਸ਼ਮੂਲੀਅਤ ਜ਼ਾਹਿਰ ਹੋਈ ਹੈ।  
   ਇਕ ਬਿਆਨ ਰਾਹੀਂ  ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ‘ਆਪ’ ਨੇ ਇਸ ਮੁੱਦੇ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਜ਼ੋਰ ਸ਼ੋਰ ਨਾਲ ਚੁੱਕਦਿਆਂ ਆਸ਼ੂ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ। ਸਾਰੇ ਸਬੂਤਾਂ ਦੇ ਬਾਵਜੂਦ ਵੀ ਆਸ਼ੂ ਖ਼ਿਲਾਫ਼ ਕਾਰਵਾਈ ਨਾ ਕਰਨਾ ਸਰਕਾਰ ਦੀ ਭ੍ਰਿਸ਼ਟਾਚਾਰੀਆਂ ਨਾਲ ਮਿਲੀਭੁਗਤ ਦਾ ਸੰਕੇਤ ਹੈ।
 


author

Bharat Thapa

Content Editor

Related News