ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ’ਚ ਕੀਤੀ ਖੁਦਕੁਸ਼ੀ

Wednesday, Dec 27, 2023 - 06:32 PM (IST)

ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ’ਚ ਕੀਤੀ ਖੁਦਕੁਸ਼ੀ

ਤਲਵੰਡੀ ਸਾਬੋ (ਮੁਨੀਸ਼)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੀ ਨਿੱਜੀ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਵੱਲੋਂ ਹੋਸਟਲ ਦੇ ਕਮਰੇ ’ਚ ਬੀਤੀ ਸ਼ਾਮ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਪੁਲਸ ਨੇ ਮ੍ਰਿਤਕ ਵਿਦਿਆਰਥਣ ਦੇ ਪਿਤਾ ਦੇ ਬਿਆਨਾਂ ’ਤੇ ਆਧਾਰ ’ਤੇ ਇਕ ਨੌਜਵਾਨ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕਰ ਜਾਂਚ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਹੌਂਸਲੇ ਨੂੰ ਸਲਾਮ: ਗੋਦੀ ਚੁੱਕਦੇ ਹੀ ਟੁੱਟ ਜਾਂਦੀਆਂ ਨੇ ਹੱਡੀਆਂ ਫਿਰ ਵੀ ਇਰਾਦੇ ਵੱਡੇ ਰੱਖਦੈ 2 ਫੁੱਟ ਕੱਦ ਵਾਲਾ ਸਰਦਾਰ

ਜਾਣਕਾਰੀ ਮੁਤਾਬਕ ਬੀ. ਐੱਸ. ਸੀ. ਨਾਨ-ਮੈਡੀਕਲ ਦੇ ਦੂਜੇ ਸਾਲ ’ਚ ਪੜ੍ਹ ਰਹੀ 19 ਸਾਲਾ ਵਿਦਿਆਰਥਣ ਸੀ। ਕੁੜੀ ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਪਿੰਡ ਡਿੰਗ ਮੰਡੀ ਦੀ ਰਹਿਣ ਵਾਲੀ ਸੀ। ਪੁਲਸ ਨੇ ਮ੍ਰਿਤਕ ਕੁੜੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਪਹੁੰਚਾਇਆ। ਇਸ ਦੇ ਨਾਲ ਹੀ ਪੁਲਸ ਵੱਲੋਂ ਮ੍ਰਿਤਕ ਕੁੜੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-  ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ, ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਮਾਮਲੇ ਦੇ ਜਾਂਚ ਅਫ਼ਸਰ ਅਤੇ ਥਾਣਾ ਤਲਵੰਡੀ ਸਾਬੋ ਦੇ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬੀ. ਐੱਸ. ਸੀ. ਨਾਨ-ਮੈਡੀਕਲ ਡਿਗਰੀ ਦੇ ਦੂਜੇ ਸਾਲ ’ਚ ਪੜ੍ਹ ਰਹੀ 19 ਸਾਲਾ ਵਿਦਿਆਰਥਣ ਖੁਸ਼ੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਇਸ ਗੱਲ ਦਾ ਪਤਾ ਉਸ ਸਮੇਂ ਲੱਗਾ ਜਦੋਂ ਉਸ ਦੇ ਨਾਲ ਪੜ੍ਹਦੀਆਂ ਹੋਰ ਵਿਦਿਆਰਥਣਾਂ ਨੇ ਕਮਰੇ ’ਚ ਪਹੁੰਚ ਕੇ ਦੇਖਿਆ ਕਿ ਖੁਸ਼ੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।

 ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

ਹਾਲਾਂਕਿ ਮੌਕੇ ਤੋਂ ਵਿਦਿਆਰਥਣ ਦਾ ਕੋਈ ਸੁਸਾਈਡ ਨੋਟ ਆਦਿ ਨਹੀਂ ਮਿਲਿਆ। ਪੁਲਸ ਟੀਮ ਨੇ ਲਾਸ਼ ਨੂੰ ਪੱਖੇ ਤੋਂ ਹੇਠਾਂ ਉਤਾਰ ਕੇ ਪੋਸਟਮਾਰਟਮ ਲਈ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਪਹੁੰਚਾਇਆ, ਜਦੋਂ ਕਿ ਮਾਮਲੇ ਦੀ ਸੂਚਨਾ ਮ੍ਰਿਤਕ ਵਿਦਿਆਰਥਣ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News