ਨਸ਼ਾ ਛੁਡਾਊ ਕੇਂਦਰ ਦੇ ਸੁਪਰਵਾਈਜ਼ਰ ਨੂੰ ਮਾਰੀ ਗੋਲੀ, ਪੁਲਸ ਨੇ ਕਾਬੂ ਕੀਤੇ ਦੋਵੇਂ ਮੁਲਜ਼ਮ

Friday, Jan 05, 2024 - 02:47 AM (IST)

ਨਸ਼ਾ ਛੁਡਾਊ ਕੇਂਦਰ ਦੇ ਸੁਪਰਵਾਈਜ਼ਰ ਨੂੰ ਮਾਰੀ ਗੋਲੀ, ਪੁਲਸ ਨੇ ਕਾਬੂ ਕੀਤੇ ਦੋਵੇਂ ਮੁਲਜ਼ਮ

ਖਰੜ (ਗਗਨਦੀਪ)- ਖਰੜ ’ਚ ਰੰਧਾਵਾ ਰੋਡ ’ਤੇ ਵਿਜ਼ਡਮ ਵੈੱਲਫੇਅਰ ਸੋਸਾਇਟੀ ਨਾਂ ਦੇ ਨਸ਼ਾ ਛੁਡਾਊ ਕੇਂਦਰ ਦੇ ਸੁਪਰਵਾਇਜ਼ਰ ਸਰਬਜੀਤ ਸਿੰਘ ’ਤੇ ਦਿਨ ਦਿਹਾੜੇ ਸ਼ਾਮ 4.30 ਵਜੇ ਦੇ ਕਰੀਬ 2 ਵਿਅਕਤੀਆਂ ਵੱਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਖਰੜ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਨਸ਼ਾ ਛੁਡਾਊ ਕੇਂਦਰ ਵਿਚ ਕੰਮ ਕਰਨ ਵਾਲੇ ਸਰਬਜੀਤ ਸਿੰਘ ’ਤੇ ਗੋਲੀ ਚਲਾ ਕੇ ਉਸ ਨੂੰ ਗੰਭੀਰ ਰੂਪ ਵਿਚ ਜਖਮੀ ਕਰਨ ਤੋਂ ਬਾਅਦ ਆਪਣੀ ਆਲਟੋ ਕਾਰ ਵਿਚ ਮੁਲਜ਼ਮ ਫਰਾਰ ਹੋ ਗਏ। 

ਇਹ ਵੀ ਪੜ੍ਹੋ- ਭਾਰਤੀ ਟੀਮ ਨੇ ਰਚਿਆ ਇਤਿਹਾਸ, ਟੈਸਟ ਕ੍ਰਿਕਟ 'ਚ ਇਹ ਸਭ ਤੋਂ ਵੱਡਾ ਰਿਕਾਰਡ ਕੀਤਾ ਆਪਣੇ ਨਾਂ

ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦੀ ਪਛਾਣ ਹੋ ਗਈ ਹੈ, ਜਿਨ੍ਹਾਂ ਵਿਚੋਂ ਮੁੱਖ ਮੁਲਜ਼ਮ ਕਮਲਜੀਤ, ਜੋ ਯਮੁਨਾਨਗਰ ਦਾ ਰਹਿਣ ਵਾਲਾ ਹੈ ਜਦਕਿ ਦੂਸਰਾ ਸਾਥੀ ਰਵੀ ਕੁਮਾਰ ਜਲੰਧਰ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਕਮਲਜੀਤ ਨਸ਼ਾ ਕਰਨ ਦਾ ਆਦੀ ਹੈ ਅਤੇ ਕੁਝ ਸਮਾਂ ਪਹਿਲਾਂ ਇਸ ਨਸ਼ਾ ਛੁਡਊ ਕੇਂਦਰ ਵਿਚ 2 ਵਾਰ ਉਸ ਦੇ ਪਰਿਵਾਰ ਵੱਲੋਂ ਉਸ ਨੂੰ ਭਰਤੀ ਕਰਵਾਇਆ ਜਾ ਚੁੱਕਾ ਹੈ। ਕਮਲਜੀਤ ਨੇ ਸਰਬਜੀਤ ਨੂੰ ਫੋਨ ਕਰ ਕੇ ਡਰਾਇਆ-ਧਮਕਾਇਆ ਤੇ ਗਾਲੀ-ਗਲੋਚ ਕੀਤੀ ਅਤੇ ਫੋਨ ’ਤੇ ਦੋਨਾਂ ਦੀ ਆਪਸ ਵਿਚ ਬਹਿਸਬਾਜ਼ੀ ਵੀ ਹੋਈ। 

ਤਕਰੀਬਨ 4.30 ਵਜੇ ਦੇ ਕਰੀਬ ਦੋਵੇਂ ਮੁਲਜ਼ਮ ਆਲਟੋ ਕਾਰ ਵਿਚ ਸਵਾਰ ਹੋ ਕੇ ਆਏ ਅਤੇ ਨਸ਼ਾ ਮੁਕਤੀ ਕੇਂਦਰ ਦੇ ਅੰਦਰ ਚਲੇ ਗਏ। ਅੰਦਰ ਜਾ ਕੇ ਉਕਤ ਮੁਲਜ਼ਮਾਂ ਦੀ ਸਰਬਜੀਤ ਨਾਲ ਬਹਿਸ ਹੋਣ ਲੱਗੀ, ਜਿਸ ਨੂੰ ਸੁਣ ਕੇ ਨਸ਼ਾ ਮੁਕਤੀ ਕੇਂਦਰ ਵਿਚ ਤਾਇਨਾਤ ਹੋਰ ਕਰਮਚਾਰੀ ਇਕੱਠੇ ਹੋ ਗਏ, ਜਿਨ੍ਹਾਂ ਨੂੰ ਦੇਖ ਦੇ ਮੁਲਜ਼ਮ ਘਬਰਾ ਗਏ ਅਤੇ ਉਨ੍ਹਾਂ ਨੇ ਆਪਣੀ ਡੱਬ ਵਿਚੋਂ ਪਿਸਟਲ ਕੱਢ ਕੇ ਇਕ ਫਾਇਰ ਸਰਬਜੀਤ ਵੱਲ ਕਰ ਦਿੱਤਾ, ਜੋ ਕਿ ਸਰਬਜੀਤ ਦੇ ਖੱਬੀ ਵੱਖੀ ਵਿਚ ਲੱਗਿਆ ਅਤੇ ਉਹ ਲਹੂ-ਲੁਹਾਨ ਹੋ ਕੇ ਡਿੱਗ ਗਿਆ। 

ਇਹ ਵੀ ਪੜ੍ਹੋ- ਮੋਹਾਲੀ 'ਚ ਬਣੇਗਾ ਅਤਿ-ਆਧੁਨਿਕ ਸਬ-ਰਜਿਸਟਰਾਰ ਆਫ਼ਿਸ, ਇੱਕੋ ਛੱਤ ਹੇਠਾਂ ਮਿਲਣਗੀਆਂ ਰਜਿਸਟਰੀ ਦੀਆਂ ਸੇਵਾਵਾਂ

ਗੋਲੀ ਚਲਦੀ ਦੇਖ ਦੇ ਬਾਕੀ ਕਰਮਚਾਰੀ ਵੀ ਸਹਿਮ ਕੇ ਪਿੱਛੇ ਹਟ ਗਏ ਅਤੇ ਦੋਵੇਂ ਮੁਲਜ਼ਮ ਆਪਣੀ ਕਾਰ ਵਿਚ ਸਵਾਰ ਹੋ ਕੇ ਫਰਾਰ ਹੋ ਗਏ। ਪੁਲਸ ਨੂੰ ਗੋਲੀ ਚੱਲਣ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਜਾਣਕਾਰੀ ਲੈ ਕੇ ਪੁਲਸ ਦੀਆਂ ਵੱਖ-ਵੱਖ ਟੀਮਾਂ ਮੁਲਜ਼ਮਾਂ ਨੂੰ ਲੱਭਣ ਲਈ ਨਿਕਲ ਪਈਆਂ। ਇਕ ਟੀਮ ਡੀ.ਐੱਸ.ਪੀ. ਕਰਨ ਸਿੰਘ ਸੰਧੂ ਦੀ ਅਗਵਾਈ ਵਿਚ ਨਵਾਂਸ਼ਹਿਰ ਵੱਲ ਚੱਲ ਪਈ ਜਦ ਪਿੰਡ ਬਹਿਰਾਮ ਦੇ ਨੇੜੇ ਡੀ.ਐੱਸ.ਪੀ. ਕਰਨ ਸੰਧੂ ਪਹੁੰਚੇ ਤਾਂ ਉਨ੍ਹਾਂ ਨੂੰ ਮੁਲਜ਼ਮਾਂ ਦੀ ਕਾਰ ਅੱਗੇ ਜਾਂਦੀ ਕਾਰ ਦਿਖਾਈ ਦਿੱਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਗੱਡੀ ਕਾਰ ਦੇ ਅੱਗੇ ਲਾ ਕੇ ਕਾਰ ਰੋਕ ਲਈ ਅਤੇ ਦੋਨਾਂ ਮੁਲਜ਼ਮਾਂ ਨੂੰ ਦਬੋਚ ਲਿਆ। ਤਲਾਸ਼ੀ ਲੈਣ ’ਤੇ ਮੌਕੇ ’ਤੇ ਹੀ ਮੁਲਜ਼ਮ ਕਮਲਜੀਤ ਦੇ ਕੋਲੋਂ ਘਟਨਾ ’ਚ ਇਸਤੇਮਾਲ ਕੀਤੀ ਪਿਸਟਲ ਵੀ ਬਰਾਮਦ ਹੋ ਗਈ। ਪੁਲਸ ਵੱਲੋਂ ਦੋਨੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਦੋਹਾਂ ਮੁਲਜ਼ਮਾਂ ਨੂੰ ਸ਼ੁੱਕਰਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਡਰੋਨ ਰਾਹੀਂ ਸੁੱਟਿਆ 2 ਕਿਲੋ ਆਈਸ ਡਰੱਗ ਬਰਾਮਦ, ਚੀਨੀ ਪਿਸਤੌਲ ਸਣੇ ਇਕ ਕਾਬੂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News