ਅਧਿਆਪਕਾਂ ਵਲੋਂ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ
Sunday, Sep 30, 2018 - 06:31 AM (IST)

ਪਟਿਆਲਾ, (ਜੋਸਨ)- 2008 ਤੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਸਿਰਫ਼ ਉੱਕਾ-ਪੁੱਕਾ ਤਨਖਾਹ ਤੇ ਠੇਕੇ ’ਤੇ ਕੰਮ ਕਰਦੇ ਐੱਸ.ਐੱਸ.ਏ./ਰਮਸਾ ਅਧਿਆਪਕਾਂ ਨੂੰ ਸਰਕਾਰ ਮਕਾਰੀ ਨਾਲ ਵਿਭਾਗ ਵਿਚ ਰੈਗੂਲਰ ਕਰਨ ਦੀ ਆਡ਼ ਹੇਠ ਤਨਖਾਹ ’ਤੇ 75 ਫੀਸਦੀ ਦਾ ਵੱਡਾ ਡਾਕਾ ਮਾਰਨ ਦੀ ਨਾਪਾਕ ਕੋਸ਼ਿਸ਼ ਕਰ ਰਹੀ ਹੈ, ਜਿਸ ਦੇ ਵਿਰੋਧ ਵਿਚ ਸਥਾਨਕ ਨਹਿਰੂ ਪਾਰਕ ਵਿਖੇ ਅਧਿਆਪਕਾਂ ਨੇ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ।
ਇਸ ਮੌਕੇ ਅਧਿਆਪਕ ਆਗੂ ਅਤਿੰਦਰਪਾਲ ਘੱਗਾ ਨੇ ਸਰਕਾਰ ’ਤੇ ਵਰ੍ਹਦਿਆਂ ਕਿਹਾ ਸਰਕਾਰ ਤੋਂ ਪੂਰੇ ਲਾਭ ਸਮੇਤ ਸਿੱਖਿਆ ਵਿਭਾਗ ਵਿਚ ਰੈਗੂਲਰ ਕਰਨ, ਰੁਕੀਆਂ ਤਨਖਾਹਾਂ ਤੁਰੰਤ ਜਾਰੀ ਕਰਨ ਤੇ ਅਧਿਆਪਕਾਂ ’ਤੇ ਪਾਏ ਝੂਠੇ ਪੁਲਸ ਕੇਸ ਰੱਦ ਕਰਨ ਦੀ ਮੰਗ ਕੀਤੀ। ਇਸ ਸਮੇਂ ਉਪਰੋਕਤ ਤੋਂ ਇਲਾਵਾ ਹਰਵਿੰਦਰ ਰੱਖਡ਼ਾ, ਚਮਕੌਰ ਸਿੰਘ, ਗਗਨ ਕੱਠਮਠੀ, ਮਨੋਜ ਕੁਮਾਰ, ਵਿਕਰਮ ਸਿੰਘ, ਬਖਸ਼ੀਸ਼ ਸਿੰਘ, ਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਪਾਲ ਸਿੰਘ, ਹਰਵਿੰਦਰ ਸਿੰਘ, ਮੁਕੇਸ਼ ਕੁਮਾਰ, ਜੀਵਨਜੋਤ ਸਿੰਘ, ਹਰਿੰਦਰ ਸਿੰਘ, ਜਤਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਅਧਿਆਪਕ ਹਾਜ਼ਰ ਸਨ।