ਗੁਰਦੁਆਰੇ ਮੱਥਾ ਟੇਕਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕਰ''ਤਾ ਘਰ ਸਾਫ਼

Tuesday, Nov 14, 2023 - 05:32 PM (IST)

ਗੁਰਦੁਆਰੇ ਮੱਥਾ ਟੇਕਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕਰ''ਤਾ ਘਰ ਸਾਫ਼

ਅਬੋਹਰ (ਸੁਨੀਲ) : ਲਾਈਨ ਪਾਰ ਖੇਤਰ ਸਿੱਧੂ ਨਗਰੀ 'ਚ ਚੋਰਾਂ ਨੇ ਇਕ ਘਰ ਵਿਚ ਧਾਵਾ ਬੋਲ ਕੇ ਉਥੋਂ ਹਜ਼ਾਰਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਮਾਮਲੇ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਹਰਦੇਵ ਸਿੰਘ ਪੁੱਤਰ ਦਰਸ਼ਨ ਸਿੰਘ ਆਪਣੇ ਪਰਿਵਾਰ ਸਮੇਤ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਗਿਆ ਸੀ ਤਾਂ ਪਿੱਛਿਓਂ ਕੋਈ ਅਣਪਛਾਤਾ ਚੋਰ ਕੰਧ ਟੱਪ ਕੇ ਘਰ ਦੇ ਤਾਲੇ ਤੋੜ ਕੇ ਅੰਦਰ ਦਾਖ਼ਲ ਹੋ ਗਿਆ। 

ਇਹ ਵੀ ਪੜ੍ਹੋ : ਦੀਵਾਲੀ ਦੀ ਰਾਤ ਪਟਾਕਿਆਂ ਪਿੱਛੇ ਹੋ ਗਈ ਵੱਡੀ ਵਾਰਦਾਤ, ਕੁੱਟ-ਕੁੱਟ ਕੇ ਮਾਰ'ਤਾ ਬਜ਼ੁਰਗ

ਕਮਰੇ ’ਚ ਪਈ ਅਲਮਾਰੀ ’ਚੋਂ ਸੋਨੇ ਦੀ ਚੇਨ, 4 ਮੁੰਦਰੀਆਂ ਅਤੇ ਇਕ ਟੋਪਸ ਜੋੜੀ, 24 ਹਜ਼ਾਰ ਰੁਪਏ ਦੀ ਨਕਦੀ ਅਤੇ ਗੋਲਕ ਵਿੱਚ ਰੱਖੇ 15 ਹਜ਼ਾਰ ਰੁਪਏ ਉਡਾ ਕੇ ਲੈ ਗਿਆ। ਜਦੋਂ ਉਹ ਘਰ ਪਹੁੰਚੇ ਤਾਂ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ। ਉਸ ਨੇ ਘਟਨਾ ਸਬੰਧੀ ਥਾਣਾ ਨੰਬਰ 2 ਦੀ ਪੁਲਸ ਨੂੰ ਸੂਚਨਾ ਦਿੱਤੀ, ਜਿਸ ’ਤੇ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News