ਦੀਵਾਲੀ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ
Saturday, Oct 19, 2019 - 10:47 PM (IST)

ਮਾਨਸਾ, (ਮਿੱਤਲ)- ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿਚ 27 ਅਕਤੂਬਰ 2019 ਨੂੰ ਦੀਵਾਲੀ ਵਾਲੀ ਰਾਤ ਪਟਾਕੇ ਚਲਾਉਣ ਦਾ ਸਮਾਂ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਅਤੇ ਕ੍ਰਿਸਮਿਸ, ਨਵਾਂ ਸਾਲ ਮੌਕੇ ਰਾਤ 11:55 ਵਜੇ ਤੋਂ 12:30 ਵਜੇ ਤੱਕ ਨਿਰਧਾਰਿਤ ਕੀਤਾ ਹੈ।
ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ, ਕ੍ਰਿਸਮਿਸ ਅਤੇ ਨਵਾਂ ਸਾਲ ਧੂਮਧਾਮ ਨਾਲ ਮਨਾਉਣ ਲਈ ਆਮ ਤੌਰ ਤੇ ਲੋਕਾਂ ਵੱਲੋਂ ਵਰਤੇ ਜਾਣ ਵਾਲੇ ਪਟਾਕਿਆਂ ਨਾਲ ਸੋਰ ਪੈਦਾ ਹੁੰਦਾ ਹੈ ਅਤੇ ਪ੍ਰਦੂਸ਼ਣ ਵੀ ਫੈਲਦਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਕੀਤੇ ਗਏ ਹੁਕਮ ਅਨੁਸਾਰ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕਰਨਾ ਲਾਜ਼ਮੀ ਹੈ।