ਖਿਡਾਰੀਆਂ ’ਚ ਨਵਾਂ ਜੋਸ਼ ਭਰਨ ਵਿਚ ਸਫਲ ਰਹੀ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੀ ਮਸ਼ਾਲ

Friday, Aug 25, 2023 - 03:27 PM (IST)

ਖਿਡਾਰੀਆਂ ’ਚ ਨਵਾਂ ਜੋਸ਼ ਭਰਨ ਵਿਚ ਸਫਲ ਰਹੀ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੀ ਮਸ਼ਾਲ

ਮੋਗਾ, (ਗੋਪੀ ਰਾਊਕੇ)- ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਪਹਿਲੇ ਸਾਲ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-2 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪਹਿਲੀ ਵਾਰ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ, ਇਹ ਮਸ਼ਾਲ ਕੱਲ ਸਵੇਰੇ ਜ਼ਿਲਾ ਮੋਗਾ ਵਿਚ ਪ੍ਰਵੇਸ਼ ਕੀਤੀ ਸੀ, ਜਿਸ ਦਾ ਅਜੀਤਵਾਲ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਸ਼ਾਨਦਾਰ ਸਵਾਗਤ ਕੀਤਾ ਗਿਆ ਸੀ।

ਅੱਜ ਇਹ ਮਸ਼ਾਲ ਯਾਤਰਾ ਸਵੇਰੇ ਜ਼ਿਲਾ ਫਿਰੋਜ਼ਪੁਰ ਲਈ ਰਵਾਨਾ ਹੋ ਗਈ, ਇਹ ਮਿਸ਼ਾਲ ਯਾਤਰਾ ਜ਼ਿਲਾ ਮੋਗਾ ਦੇ ਖਿਡਾਰੀਆਂ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਵਿਚ ਭਾਗ ਲੈਣ ਲਈ ਨਵਾਂ ਜ਼ੋਸ਼ ਭਰਨ ਵਿਚ ਸਫ਼ਲ ਰਹੀ। ਇਸ ਯਾਤਰਾ ਨੂੰ ਰਵਾਨਾ ਕਰਨ ਵੇਲੇ ਚੇਅਰਮੈਨ ਮਾਰਕਿਟ ਕਮੇਟੀ ਹਰਜਿੰਦਰ ਸਿੰਘ ਰੋਡੇ, ਨਾਇਬ ਤਹਿਸੀਲਦਾਰ ਲਖਵਿੰਦਰ ਸਿੰਘ ਜ਼ਿਲਾ ਖੇਡ ਅਫਸਰ ਨਵਦੀਪ ਜਿੰਦਲ, ਖੇਡ ਪ੍ਰੇਮੀ ਜਸਬੀਰ ਸਿੰਘ ਗਿੱਲ ਅਤੇ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਅਤੇ ਖਿਡਾਰੀ ਹਾਜ਼ਰ ਸਨ।

ਇਹ ਵੀ ਪੜ੍ਹੋ : ਮੋਗਾ ਪੁਲਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਪਿਸਤੌਲ ਤੇ ਨਕਦੀ ਸਣੇ 8 ਮੁਲਜ਼ਮ ਗ੍ਰਿਫ਼ਤਾਰ

ਜ਼ਿਲਾ ਖੇਡ ਅਫ਼ਸਰ ਨੇ ਦੱਸਿਆ ਕਿ ਖੇਡਾਂ ਦੀ ਰਵਾਇਤ ਮੁਤਾਬਕ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ ਦੇ ਸੀਜ਼ਨ-2’ ਦੇ ਉਦਘਾਟਨੀ ਸਮਾਰੋਹ ਮੌਕੇ ਜਲਾਈ ਜਾਣ ਵਾਲੀ ਮਸ਼ਾਲ ਨੂੰ ਇਕ ਹਫਤਾ ਪੂਰੇ ਪੰਜਾਬ ਵਿਚ ਹਰ ਜ਼ਿਲਾ ਹੈੱਡਕੁਆਟਰ ਵਿਚ ਲਿਜਾਇਆ ਜਾ ਰਿਹਾ ਹੈ, ਜਿਸ ਦੀ ਸ਼ੁਰੂਆਤ ਬੀਤੇ ਦਿਨੀਂ ਲੁਧਿਆਣਾ ਤੋਂ ਹੋਈ ਸੀ, ਇਹ ਮਸ਼ਾਲ ਪੂਰੇ ਪੰਜਾਬ ਵਿਚ ਮਾਰਚ ਕਰਨ ਤੋਂ ਬਾਅਦ ਬਠਿੰਡਾ ਵਿਖੇ 29 ਅਗਸਤ ਨੂੰ ਪਹੁੰਚੇਗੀ, ਜਿੱਥੇ ਖੇਡਾਂ ਦੇ ਦੂਜੇ ਸੀਜ਼ਨ ਦਾ ਉਦਘਾਟਨ ਹੋਵੇਗਾ।

ਹਰ ਜ਼ਿਲਾ ਹੈੱਡਕੁਆਟਰ ਉਤੇ ਮਸ਼ਾਲ ਮਾਰਚ ਵਿਚ ਸਥਾਨਕ ਉੱਘੇ ਖਿਡਾਰੀ, ਖੇਡ ਵਿਭਾਗ ਦੇ ਕਰਮਚਾਰੀ, ਸਥਾਨਕ ਨੁਮਾਇੰਦੇ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀ ਸ਼ਾਮਲ ਹੋ ਰਹੇ ਹਨ। ਮਸ਼ਾਲ ਮਾਰਚ ਦੇ ਵੇਰਵੇ ਜਾਰੀ ਕਰਦਿਆਂ ਉਨ੍ਹਾਂ ਦੱਸਿਆ ਕਿ 23 ਅਗਸਤ ਨੂੰ ਫਿਰੋਜ਼ਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ, 24 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ, 25 ਅਗਸਤ ਨੂੰ ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਅਤੇ ਰੂਪਨਗਰ, 26 ਅਗਸਤ ਨੂੰ ਐੱਸ. ਏ. ਐੱਸ. ਨਗਰ, ਫਤਿਹਗੜ੍ਹ ਸਾਹਿਬ ਅਤੇ ਮਾਲੇਰਕੋਟਲਾ, 27 ਅਗਸਤ ਨੂੰ ਪਟਿਆਲਾ, ਸੰਗਰੂਰ ਅਤੇ ਮਾਨਸਾ, 28 ਅਗਸਤ ਨੂੰ ਬਰਨਾਲਾ, ਫਰੀਦਕੋਟ ਅਤੇ ਫਾਜ਼ਿਲਕਾ ਅਤੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਵਿਖੇ ਮਸ਼ਾਲ ਮਾਰਚ ਗੁਜ਼ਰੇਗੀ।

ਇਹ ਵੀ ਪੜ੍ਹੋ : ATM ਤੋੜ ਕੇ ਲੁੱਟਣ ਦਾ ਯਤਨ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ

ਉਨ੍ਹਾਂ ਦੱਸਿਆ ਕਿ ਜ਼ਿਲਾ ਮੋਗਾ ਦੇ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਖੇਡਾਂ ਦੇ ਸੁਚਾਰੂ ਪ੍ਰਬੰਧਾਂ ਵਿਚ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਉਮੀਦ ਜਤਾਈ ਕਿ ਜ਼ਿਲਾ ਮੋਗਾ ਦੇ ਖਿਡਾਰੀ ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਇਨ੍ਹਾਂ ਖੇਡਾਂ ਵਿਚ ਬਹੁਤ ਵਧੀਆ ਪ੍ਰਦਰਸ਼ਨ ਕਰਨਗੇ ਅਤੇ ਜ਼ਿਲਾ ਮੋਗਾ ਦਾ ਨਾਂ ਰੌਸ਼ਨ ਕਰਨਗੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

 


author

Tarsem Singh

Content Editor

Related News