ਟਰੱਕ ਡਰਾਈਵਰ ਨੇ ਫਾਹ ਲੈ ਕੇ ਕੀਤੀ ਖੁਦਕੁਸ਼ੀ
Sunday, Nov 04, 2018 - 06:24 AM (IST)

ਸ੍ਰੀ ਮੁਕਤਸਰ ਸਾਹਿਬ, (ਪਵਨ, ਖੁਰਾਣਾ)- ਪਿੰਡ ਰੋਪਾਣਾ ਨਿਵਾਸੀ ਇਕ ਟਰੱਕ ਡਰਾਈਵਰ ਵੱਲੋਂ ਮਾਨਸਿਕ ਪ੍ਰੇਸ਼ਾਨੀ ਕਾਰਨ ਘਰ ’ਚ ਹੀ ਫਾਹ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਪਿੰਡ ਰੋਪਾਣਾ ਨਿਵਾਸੀ ਗੁਰਸੇਵਕ ਸਿੰਘ (32) ਪੁੱਤਰ ਮਲਕੀਤ ਸਿੰਘ, ਜੋ ਕਿ ਟਰੱਕ ਡਰਾਈਵਰ ਸੀ, ਉਹ ਬੀਤੇ ਸ਼ੁੱਕਰਵਾਰ ਦੀ ਸ਼ਾਮ ਨੂੰ ਹੀ ਗੇੜਾ ਲਾ ਕੇ ਵਾਪਸ ਘਰ ਆਇਆ ਸੀ ਅਤੇ ਰਾਤ ਨੂੰ ਘਰ ਵਿਚ ਹੀ ਪੱਖੇ ਨਾਲ ਫਾਹ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ। ਥਾਣਾ ਚੱਕ ਦੂਹੇਵਾਲਾ ਚੌਕੀ ਦੇ ਇੰਚਾਰਜ ਗੁਰਤੇਜ ਸਿੰਘ ਨੇ ਦੱਸਿਅਾ ਕਿ ਉਨ੍ਹਾਂ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।