ਟਰੱਸਟ ਵੱਲੋਂ 165 ਲੋੜਵੰਦਾਂ ਨੂੰ ਮਹੀਨਾਵਾਰ ਪੈਨਸ਼ਨ ਚੈੱਕ ਤਕਸੀਮ ਕੀਤੇ
Sunday, Jan 22, 2023 - 05:36 PM (IST)

ਮੋਗਾ (ਬਿੰਦਾ)- ਡਾ. ਐੱਸ. ਪੀ. ਸਿੰਘ ਉਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਪਿੰਡਾਂ ਵਿਚ ਤਿੰਨ ਅੱਖਾਂ ਦੇ ਮੁਫ਼ਤ ਜਾਂਚ ਅਤੇ ਲੈਂਜ ਕੈਂਪ ਲਗਾਏ ਜਾਣਗੇ, ਜਿਨ੍ਹਾਂ ਵਿਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਐਨਕਾਂ, ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਚੁਣੇ ਗਏ ਮਰੀਜ਼ਾਂ ਦੇ ਮੋਤੀਆਬਿੰਦ ਆਪ੍ਰੇਸ਼ਨ ਕੀਤੇ ਜਾਣਗੇ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫ਼ੀਮ-ਭੁੱਕੀ ਬਰਾਮਦ
ਸਰਬੱਤ ਦਾ ਭਲਾ ਦਫ਼ਤਰ ਬਸਤੀ ਗੋਬਿੰਦਗੜ੍ਹ ਮੋਗਾ ਵਿਖੇ 165 ਦੇ ਕਰੀਬ ਵਿਧਵਾਂ ਔਰਤਾਂ ਅਤੇ ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਤਕਸੀਮ ਕਰਨ ਮੌਕੇ ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਪਾਲ ਲੂੰਬਾ ਨੇ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਪੰਜਾਬ ਵਿਚ 100 ਚੈਰੀਟੇਬਲ ਲੈਬਾਰਟਰੀਆਂ ਦੀ ਸਥਾਪਨਾ ਦਾ ਟੀਚਾ ਰੱਖਿਆ ਗਿਆ ਸੀ ਜੋ ਕਿ ਬਹੁਤ ਜਲਦ ਪੂਰਾ ਹੋਣ ਜਾ ਰਿਹਾ ਹੈ। ਕਸਬਾ ਕੋਟ ਈਸੇ ਖਾਂ ਵਿਖੇ ਵੀ ਲੈਬ ਦੀ ਸਥਾਪਨਾ ਕੀਤੀ ਜਾਵੇਗੀ। ਟਰੱਸਟੀ ਗੁਰਸੇਵਕ ਸਿੰਘ ਸੰਨਿਆਸੀ ਨੇ ਸਮਾਜ ਭਲਾਈ ਕੰਮਾਂ ਨੂੰ ਜਾਰੀ ਰੱਖਣ ਅਤੇ ਲੋੜਵੰਦ ਕਿਸਾਨ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਡਾ. ਐੱਸ.ਪੀ ਸਿੰਘ ਉਬਰਾਏ ਜੀ ਦਾ ਮੋਗਾ ਜ਼ਿਲ੍ਹਾ ਨਿਵਾਸੀਆਂ ਵੱਲੋਂ ਧੰਨਵਾਦ ਕੀਤਾ।
ਇਹ ਵੀ ਪੜ੍ਹੋ- ਚੋਰੀ ਦੇ ਕੇਸ 'ਚ 7 ਸਾਲਾ ਬੱਚਾ ਅਦਾਲਤ 'ਚ ਪੇਸ਼, ਜੱਜ ਨੇ ਪੁਲਸ ਨੂੰ ਪਾਈ ਝਾੜ, ਜਾਣੋ ਪੂਰਾ ਮਾਮਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।