ਸਬਜ਼ੀ ਵੇਚਣ ਵਾਲੇ ਨੂੰ ਰੇਹੜੀ ''ਤੇ ਜਾਂਦੇ ਸਮੇਂ ਘੇਰਿਆ, ਕੁੱਟਮਾਰ ਕਰ ਕੇ ਖੋਹਿਆ ਮੋਬਾਈਲ

01/04/2024 2:28:24 AM

ਚੰਡੀਗੜ੍ਹ (ਸੰਦੀਪ) : ਸੈਕਟਰ-17 ਥਾਣਾ ਪੁਲਸ ਨੇ ਸੈਕਟਰ-41 ਦੇ ਰਹਿਣ ਵਾਲੇ ਸਬਜ਼ੀ ਵਿਕ੍ਰੇਤਾ ਰਮੇਸ਼ ਯਾਦਵ ਦੀ ਕੁੱਟਮਾਰ ਕਰ ਕੇ ਮੋਬਾਇਲ ਫ਼ੋਨ ਲੁੱਟਣ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੀ ਪਛਾਣ ਗੁਰਵਿੰਦਰ ਸਿੰਘ (21) ਵਾਸੀ ਸੰਗਰੂਰ, ਲਵਦੀਪ ਸਿੰਘ (23) ਵਾਸੀ ਕੈਥਲ, ਹਰਿਆਣਾ ਅਤੇ ਜਸਬੀਰ ਸਿੰਘ (27) ਵਾਸੀ ਕੁਰੂਕਸ਼ੇਤਰ, ਹਰਿਆਣਾ ਵਜੋਂ ਹੋਈ ਹੈ। ਪੁਲਸ ਨੇ ਮੋਬਾਇਲ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤੀ ਟੈਕਸੀ ਵੀ ਬਰਾਮਦ ਕਰ ਲਈ ਹੈ।

ਇਹ ਵੀ ਪੜ੍ਹੋ- ਕੇਂਦਰੀ ਜੇਲ੍ਹ ਇਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ 'ਚ, ਹਵਾਲਾਤੀਆਂ ਨੇ ਕੀਤੀ ਬਰਥ-ਡੇ ਪਾਰਟੀ, ਵੀਡੀਓ ਹੋ ਰਹੀ ਵਾਇਰਲ

ਜਾਣਕਾਰੀ ਮੁਤਾਬਕ ਰਮੇਸ਼ ਯਾਦਵ ਮੰਗਲਵਾਰ ਸਵੇਰੇ 5 ਵਜੇ ਰੇਹੜੀ ਵਾਲਿਆਂ ਨਾਲ ਸੈਕਟਰ-26 ਸਥਿਤ ਅਨਾਜ ਮੰਡੀ ਵਿਚ ਸਬਜ਼ੀ ਖਰੀਦਣ ਲਈ ਜਾ ਰਿਹਾ ਸੀ। ਜਦੋਂ ਉਹ ਸੈਕਟਰ-22/23 ਦੀ ਡਿਵਾਈਡਿੰਗ ਸੜਕ ’ਤੇ ਪਹੁੰਚਿਆ ਤਾਂ ਅਚਾਨਕ ਚਿੱਟੇ ਰੰਗ ਦੀ ਕਾਰ ਆਈ। ਚਾਲਕ ਨੇ ਕਾਰ ਉਸ ਦੇ ਰਸਤੇ ਵਿਚ ਖੜ੍ਹੀ ਕਰ ਦਿੱਤੀ। ਇਸ ਤੋਂ ਪਹਿਲਾਂ ਕਿ ਉਸਨੂੰ ਕੁਝ ਸਮਝ ਆਉਂਦਾ, ਕਾਰ ਵਿਚੋਂ ਤਿੰਨ ਨੌਜਵਾਨ ਨਿਕਲੇ ਤੇ ਇਕ ਨੇ ਉਸ ਨੂੰ ਪਿੱਛੋਂ ਫੜ ਲਿਆ, ਜਦਕਿ ਦੂਜੇ ਨੇ ਉਸ ’ਤੇ ਡੰਡੇ ਨਾਲ ਵਾਰ ਕਰ ਦਿੱਤਾ ਤੇ ਤੀਜੇ ਨੌਜਵਾਨ ਨੇ ਉਸ ਦੇ ਥੱਪੜ ਮਾਰ ਕੇ ਉਸ ਦੀ ਜੇਬ ਵਿਚੋਂ ਮੋਬਾਇਲ ਫੋਨ ਕੱਢ ਲਿਆ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਤਿੰਨੋਂ ਨੌਜਵਾਨ ਕਾਰ ਵਿਚ ਫਰਾਰ ਹੋ ਗਏ।

ਇਹ ਵੀ ਪੜ੍ਹੋ- PSEB ਨੇ ਜਾਰੀ ਕੀਤੀ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ

ਪੀੜਤ ਦੀ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਲਈ ਐੱਸ.ਐੱਸ.ਪੀ. ਕੰਵਰਦੀਪ ਕੌਰ ਦੇ ਹੁਕਮਾਂ ’ਤੇ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਹੈ। ਟੀਮ ਦੀ ਅਗਵਾਈ ਸੈਕਟਰ-17 ਥਾਣਾ ਇੰਚਾਰਜ ਰਾਜੀਵ ਕੁਮਾਰ ਕਰ ਰਹੇ ਸਨ। ਟੀਮ ਨੇ ਘਟਨਾ ਵਾਲੀ ਥਾਂ ਦੇ ਆਸਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ। ਕੈਮਰਿਆਂ ਦੀ ਫੁਟੇਜ ਅਤੇ ਗੁਪਤ ਸੂਚਨਾ ਇਕੱਠੀ ਕਰ ਕੇ ਕਾਰ ਦਾ ਨੰਬਰ ਹਾਸਲ ਕਰ ਕੇ ਮੁਲਜ਼ਮਾਂ ਬਾਰੇ ਸੁਰਾਗ ਲੱਭ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ। ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਗੁਰਵਿੰਦਰ ਸਿੰਘ 3 ਮਹੀਨਿਆਂ ਤੋਂ ਕਿਰਾਏ ’ਤੇ ਲੈ ਕੇ ਟੈਕਸੀ ਚਲਾ ਰਿਹਾ ਸੀ, ਜਦਕਿ ਮੁਲਜ਼ਮ ਨਵਦੀਪ ਪਲੰਬਰ ਦਾ ਕੰਮ ਕਰਦਾ ਹੈ ਅਤੇ ਤੀਜੇ ਮੁਲਜ਼ਮ ਜਸਬੀਰ ਨੇ ਯਮੁਨਾਨਗਰ ਤੋਂ ਆਈ.ਟੀ.ਆਈ. ਕੀਤੀ ਹੋਈ ਹੈ।

ਇਹ ਵੀ ਪੜ੍ਹੋ- ਚੋਰਾਂ ਨੇ ਜੰਗਲ 'ਚ ਬਣਾ ਰੱਖਿਆ ਮੰਗਲ, ਮੌਕੇ ਦਾ ਮੰਜ਼ਰ ਦੇਖ ਲੋਕਾਂ ਦੀਆਂ ਅੱਖਾਂ ਰਹਿ ਗਈਆਂ ਅੱਡੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News