ਜਗਰਾਉਂ ਘਟਨਾ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਵੈਟਨਰੀ ਇੰਸਪੈਕਟਰਜ਼ ਹੋਰ ਤਿੱਖਾ ਸੰਘਰਸ਼ ਕਰਨ ਲ‌ਈ ਹੋਣਗੇ ਮਜਬੂਰ

11/16/2023 6:32:00 PM

ਨਾਭਾ (ਬਿਊਰੋ)- ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵੱਲੋਂ ਹੰਗਾਮੀ ਜ਼ੂਮ ਮੀਟਿੰਗ ਸੂਬਾ ਪ੍ਰਧਾਨ ਦਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਕੀਤੀ ਗਈ। ਇਸ ਮੀਟਿੰਗ 'ਚ ਵੈਟਨਰੀ ਅਫ਼ਸਰ ਲਾਬੀ ਵੱਲੋਂ ਜਗਰਾਓਂ ਵਿਖੇ ਵਾਪਰੀ ਘਟਨਾ ਨੂੰ ਗ਼ਲਤ ਢੰਗ ਨਾਲ ਬਿਆਨ ਕਰਕੇ ਵੈਟਨਰੀ ਇੰਸਪੈਕਟਰਾਂ ਨੂੰ ਦੋਸ਼ੀ ਠਹਿਰਾਉਣ ਦੀਆਂ ਕੋਸ਼ਿਸ਼ਾਂ ਦੀ ਜੋਰਦਾਰ ਨਿਖੇਧੀ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਆਪਣੀ ਹੈਸੀਅਤ ਦੀ ਦੁਰਵਰਤੋਂ ਕਰਦਿਆਂ ਦੋਸ਼ੀ ਵੈਟਨਰੀ ਅਫ਼ਸਰ ਵਰੁਣ ਭਾਰਦਵਾਜ ਨੂੰ ਬਚਾਉਣ ਅਤੇ ਘਟਨਾ ਦੀ ਸਾਰੀ ਜਿੰਮੇਵਾਰੀ ਵੈਟਨਰੀ ਇੰਸਪੈਕਟਰਾਂ ਤੇ ਪਾਉਣ ਦੀ ਇਸ ਕੋਝੀ ਸਾਜਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਫ਼ੋਨ ਨੇ ਕੱਢੀ ਪੈਰਾਂ ਹੇਠੋਂ ਜ਼ਮੀਨ, ਲਾਰੈਂਸ ਬਿਸ਼ਨੋਈ ਦਾ ਭਰਾ ਦੱਸ ਮੰਗੀ 5 ਕਰੋੜ ਦੀ ਫਿਰੌਤੀ

ਵਿਭਾਗ ਦੇ ਉੱਚ ਅਧਿਕਾਰੀ ਇਸ ਮਾਮਲੇ ਵਿੱਚ ਇੱਕਪਾਸੜ ਪਹੁੰਚ ਅਪਣਾਉਂਦੇ ਹੋਏ ਵੈਟਨਰੀ ਇੰਸਪੈਕਟਰਾਂ ਨੂੰ ਦੋਸ਼ੀ ਠਹਿਰਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਉਂਕਿ ਜਾਂਚ ਟੀਮ ਦੇ ਅਧਿਕਾਰੀ ਵੀ ਵੈਟਨਰੀ ਅਫ਼ਸਰ ਕੇਡਰ ਵਿੱਚੋਂ ਹੀ ਆਉਂਦੇ ਹਨ, ਅਜਿਹੇ 'ਚ ਇਨ੍ਹਾਂ ਵੱਲੋਂ ਆਪਣੇ ਅਧਿਕਾਰਾਂ ਦੀ ਵਰਤੋਂ ਆਪਣੇ ਸਾਥੀ ਅਧਿਕਾਰੀ ਨੂੰ ਬਚਾਉਣ ਲਈ ਕੀਤੇ ਜਾਣ ਦਾ ਖ਼ਦਸ਼ਾ ਹੈ। ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਕੇ.ਪੀ ਨੇ ਕਿਹਾ ਕਿ ਜਥੇਬੰਦੀ ਉਕਤ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣੀ ਚਾਹੁੰਦੀ ਹੈ ਤਾਂ ਜੋ ਵੈਟਨਰੀ ਇੰਸਪੈਕਟਰ ਕੇਡਰ ਨੂੰ ਇਨਸਾਫ਼ ਮਿਲ ਸਕੇ। ਜੇਕਰ ਇਸ ਮਸਲੇ ਨੂੰ ਇੱਕਪਾਸੜ ਹੋ ਕੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਵੈਟਨਰੀ ਇੰਸਪੈਕਟਰ ਸੂਬਾ ਪੱਧਰ 'ਤੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੇ ਸਿੱਟਿਆਂ ਦੀ ਜਿੰਮੇਵਾਰੀ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਹੋਵੇਗੀ। ਇਹ ਜਾਣਕਾਰੀ ਸਾਬਕਾ ਸੂਬਾ ਪ੍ਰੈਸ ਸਕੱਤਰ ਕਿਸ਼ਨ ਚੰਦਰ ਮਹਾਜਨ ਨੇ ਮੀਡੀਆ ਨੂੰ ਦਿਤੀ।

ਇਹ ਵੀ ਪੜ੍ਹੋ : ਗੁਰਦੁਆਰੇ ਮੱਥਾ ਟੇਕਣ ਗਿਆ ਸੀ ਪਰਿਵਾਰ, ਪਿੱਛੋਂ ਚੋਰਾਂ ਨੇ ਕਰ'ਤਾ ਘਰ ਸਾਫ਼

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Harpreet SIngh

This news is Content Editor Harpreet SIngh