ਫਾਜ਼ਿਲਕਾ ਦੇ ਪਿੰਡਾਂ ‘ਚ ਪਾਣੀ ਦੀ ਸਮੱਸਿਆ ਦਾ ਹੋਇਆ ਹੱਲ, ਮੁੱਖ ਮੰਤਰੀ ਵੱਲੋਂ ਦਿੱਤੇ ਗਏ ਸਨ ਨਿਰਦੇਸ਼

Thursday, Oct 27, 2022 - 05:15 PM (IST)

ਫਾਜ਼ਿਲਕਾ ਦੇ ਪਿੰਡਾਂ ‘ਚ ਪਾਣੀ ਦੀ ਸਮੱਸਿਆ ਦਾ ਹੋਇਆ ਹੱਲ, ਮੁੱਖ ਮੰਤਰੀ ਵੱਲੋਂ ਦਿੱਤੇ ਗਏ ਸਨ ਨਿਰਦੇਸ਼

ਚੰਡੀਗੜ੍ਹ (ਬਿਉਰੋ) : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਸਨ। ਬ੍ਰਮ ਸ਼ੰਕਰ ਜਿੰਪਾ ਨੇ ਜੁਲਾਈ ਮਹੀਨੇ ਦੇ ਆਖਰੀ ਹਫਤੇ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਸੀ ਅਤੇ ਪਿੰਡ ਵਾਸੀਆਂ ਵੱਲੋਂ ਦੱਸੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਹੁਣ ਇਨ੍ਹਾਂ ਪਿੰਡਾਂ ਵਿਚ ਸਾਫ ਪਾਣੀ ਦੀ ਸਪਲਾਈ ਹੋ ਰਹੀ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੁਣ ਨਹੀਂ ਮਿਲਣਗੇ ਨਵੇਂ ਖੇਤੀ ਲਾਇਸੈਂਸ, CM ਮਾਨ ਦੇ ਹੁਕਮਾਂ ਮਗਰੋਂ ਲਾਈ ਮੁਕੰਮਲ ਪਾਬੰਦੀ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਪਿੰਡਾਂ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਬਹੁਤ ਜ਼ਿਆਦਾ ਸਮੱਸਿਆ ਆ ਰਹੀ ਸੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਸਾਫ ਪਾਣੀ ਦੀ ਸਪਲਾਈ ਲਈ ਇਨ੍ਹਾਂ ਪਿੰਡਾਂ ਵਿਚ ਆਰ.ਓ. ਪਲਾਂਟ ਸਥਾਪਤ ਕਰਨ ਲਈ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ। ਹੁਣ ਇਨ੍ਹਾਂ ਪਿੰਡਾਂ ਵਿਚ ਆਰ.ਓ. ਸਥਾਪਤ ਕਰ ਦਿੱਤੇ ਗਏ ਹਨ ਅਤੇ ਵਾਟਰ ਵਰਕਸ ਤੋਂ ਵੀ ਪਾਣੀ ਦੀ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ। 

ਪਿੰਡ ਦੋਨਾ ਨਾਨਕਾ ਦੀ ਸਰਪੰਚ ਦਿਆਲੋ ਬਾਈ, ਤੇਜਾ ਰੁਹੇਲਾ ਦੇ ਸਰਪੰਚ ਬੱਗੂ ਸਿੰਘ ਅਤੇ ਚੱਕ ਰੁਹੇਲਾ ਦੇ ਸਰਪੰਚ ਜੰਗੀਰ ਸਿੰਘ ਨੇ ਆਪੋ-ਆਪਣੇ ਪਿੰਡਾਂ ਦੀਆਂ ਪੰਚਾਇਤਾਂ ਦੀ ਤਰਫੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਹੈ।


author

Anuradha

Content Editor

Related News