ਸੋਸ਼ਲ ਮੀਡਆ ’ਤੇ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਵਿਆਹੁਤਾ ਨੇ ਸਰਪੰਚ ਪੱਖ ਨਾਲ ਕੀਤਾ ਰਾਜ਼ੀਨਾਮਾ

Sunday, Apr 19, 2026 - 08:54 PM (IST)

ਸੋਸ਼ਲ ਮੀਡਆ ’ਤੇ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਵਿਆਹੁਤਾ ਨੇ ਸਰਪੰਚ ਪੱਖ ਨਾਲ ਕੀਤਾ ਰਾਜ਼ੀਨਾਮਾ

ਜਲਾਲਾਬਾਦ (ਆਦਰਸ਼ ਜੋਸਨ, ਜਤਿੰਦਰ) : ਥਾਣਾ ਸਦਰ ਜਲਾਲਾਬਾਦ ਦੇ ਅਧੀਨ ਪੈਂਦੇ ਇੱਕ ਪਿੰਡ ’ਚ ਬੀਤੇ ਦਿਨੀਂ ਸਰਪੰਚ ’ਤੇ ਜਬਰ-ਜਨਾਹ ਦੇ ਲੱਗੇ ਸੰਗੀਨ ਦੋਸ਼ਾਂ ਦੇ ਮਾਮਲੇ ’ਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਇਨਸਾਫ਼ ਦੀ ਗੁਹਾਰ ਲਗਾਉਣ ਵਾਲੀ ਪੀੜਤ ਵਿਆਹੁਤਾ ਵੱਲੋਂ ਸਰਪੰਚ ਪੱਖ ਨਾਲ ਰਾਜ਼ੀਨਾਮਾ ਕਰਨ ਦੀ ਗੱਲ ਸਾਹਮਣੇ ਆਈ। ਉਧਰ ਦੂਜੇ ਪਾਸੇ ਅਚਾਨਕ ਹੋਏ ਇਸ ਸਮਝੌਤੇ ਨੇ ਜਿੱਥੇ ਆਮ ਲੋਕਾਂ ਨੂੰ ਹੈਰਾਨ ਕਰ ਦਿੱਤਾ ਹੈ ਉੱਥੇ ਹੀ ਸੋਸ਼ਲ ਮੀਡੀਆ ’ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਰਹੇ ਹਨ।

ਕੀ ਸੀ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਬੀਤੀ 15 ਅਪ੍ਰੈਲ ਨੂੰ ਉਕਤ ਮਹਿਲਾ ਨੇ ਦੋਸ਼ ਲਾਇਆ ਸੀ ਕਿ ਪਿੰਡ ਦੇ ਮੌਜੂਦਾ ਸਰਪੰਚ ਨੇ ਆਧਾਰ ਕਾਰਡ ਮੰਗਣ ਦੇ ਬਹਾਨੇ ਉਸ ਦੇ ਘਰ ਵਿੱਚ ਦਾਖਲ ਹੋ ਕੇ ਉਸ ਨਾਲ ਜਬਰਦਸਤੀ ਸਰੀਰਕ ਸੰਬੰਧ ਬਣਾਏ ਹਨ। ਪੀੜਤਾ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹੋਈ ਸੀ ਅਤੇ ਉਸ ਦੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਖੂਬ ਵਾਇਰਲ ਹੋਈ ਸੀ, ਜਿਸ ’ਚ ਉਹ ਰੋ-ਰੋ ਕੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਮੰਗ ਕਰ ਰਹੀ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਥਾਣਾ ਸਦਰ ਜਲਾਲਾਬਾਦ ਦੀ ਮਹਿਲਾ ਐੱਸ.ਐੱਚ.ਓ. ਸ਼ਿਮਲਾ ਰਾਣੀ ਵੱਲੋਂ ਮਹਿਲਾ ਦੇ ਬਿਆਨ ਵੀ ਦਰਜ ਕੀਤੇ ਗਏ ਸਨ।

ਦੋਵਾਂ ਪੱਖਾਂ ਦੇ ਇਲਜ਼ਾਮ
ਦੂਜੇ ਪਾਸੇ  ਸਰਪੰਚ ਪੱਖ ਨੇ ਵੀ ਸੋਸ਼ਲ ਮੀਡੀਆ ’ਤੇ ਆਪਣਾ ਪੱਖ ਰੱਖਦਿਆਂ ਖੁਦ ਨੂੰ ਬੇਗੁਨਾਹ ਦੱਸਿਆ ਸੀ ਅਤੇ ਉਲਟਾ ਲੜਕੀ ਦੇ ਪਰਿਵਾਰ ’ਤੇ ਹੀ ਕਈ ਗੰਭੀਰ ਇਲਜ਼ਾਮ ਲਗਾਏ ਸਨ। ਪਰ ਹੁਣ ਅਚਾਨਕ ਦੋਵਾਂ ਧਿਰਾਂ ਵਿਚਾਲੇ ਹੋਏ ਰਾਜ਼ੀਨਾਮੇ ਨੇ ਪੂਰੇ ਘਟਨਾਕ੍ਰਮ ਨੂੰ ਸ਼ੱਕ ਦੇ ਘੇਰੇ ਵਿੱਚ ਲਿਆ ਦਿੱਤਾ ਹੈ।

ਲੋਕਾਂ ਵਿੱਚ ਰੋਸ ਤੇ ਸਵਾਲ
ਇਸ ਰਾਜ਼ੀਨਾਮੇ ਤੋਂ ਬਾਅਦ ਇਲਾਕਾ ਨਿਵਾਸੀਆਂ ’ਚ ਕਈ ਤਰ੍ਹਾਂ ਦੀਆਂ ਚਰਚਾਵਾਂ ਹਨ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਔਰਤ ਜਬਰ-ਜਨਾਹ ਵਰਗੀ ਘਟਨਾ ਦਾ ਦਾਅਵਾ ਕਰਕੇ ਬਾਅਦ ਵਿੱਚ ਸਮਝੌਤਾ ਕਰ ਲੈਂਦੀ ਹੈ, ਤਾਂ ਇਹ ਪੁਲਸ ਅਤੇ ਕਾਨੂੰਨੀ ਪ੍ਰਣਾਲੀ ਲਈ ਵੱਡੀ ਚੁਣੌਤੀ ਹੈ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਸਰਪੰਚ ਵੱਲੋਂ ਮਾਮਲਾ ਦਬਾਉਣ ਲਈ ਜਾਂ ਤਾਂ ਪੈਸੇ ਦੀ ਪੇਸ਼ਕਸ਼ ਕੀਤੀ ਗਈ ਹੈ ਜਾਂ ਫਿਰ ਪੀੜਤ ਧਿਰ ’ਤੇ ਕੋਈ ਸਿਆਸੀ ਦਬਾਅ ਪਾਇਆ ਗਿਆ ਹੈ।

ਉੱਚ ਪੱਧਰੀ ਜਾਂਚ ਦੀ ਮੰਗ
ਇਲਾਕੇ ਦੇ ਸੂਝਵਾਨ ਲੋਕਾਂ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ  ਤੋਂ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਮਾਮਲਿਆਂ ’ਚ ਰਾਜ਼ੀਨਾਮੇ ਹੋਣ ਨਾਲ ਅਸਲ ਅਪਰਾਧੀਆਂ ਜਾਂ ਝੂਠੇ ਇਲਜ਼ਾਮ ਲਗਾਉਣ ਵਾਲਿਆਂ ਨੂੰ ਸ਼ਹਿ ਮਿਲਦੀ ਹੈ ਜੋ ਸਮਾਜ ਲਈ ਖ਼ਤਰਨਾਕ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਪੁਲਸ ਇਸ ਮਾਮਲੇ ਵਿੱਚ ਅਗਲੇਰੀ ਕਿ  ਕਾਰਵਾਈ ਅਮਲ ਵਿੱਚ ਲਿਆਉਂਦੀ ਹੈ।

PunjabKesari

ਮਾਮਲੇ ਦੀ ਜਾਂਚ ਕੀਤੀ ਜਾਵੇਗੀ : SSP 
ਪਿੰਡ ਸੁਖੇਰਾ ਬਦੋਲਾ ਦੇ ਮਾਮਲੇ ਨੂੰ ਲੈ ਜ਼ਿਲ੍ਹਾ ਫ਼ਾਜ਼ਿਲਕਾ ਦੇ ਐੱਸ.ਐੱਸ.ਪੀ. ਗੁਰਮੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੁਲਸ ਨੂੰ ਮਾਮਲੇ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪਹਿਲਾਂ ਬਿਆਨ ਦਰਜ ਕਰਵਾਏ ਗਏ ਅਤੇ ਫਿਰ ਰਾਜ਼ੀਨਾਮੇ ਦੀ ਗੱਲ ਸਾਹਮਣੇ ਆਈ ਹੈ, ਉਸ ਦੀ ਜਾਂਚ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News