ਨਸ਼ੇ ਵਾਲੀਆਂ ਗੋਲੀਆਂ ਸਮੇਤ ਅੌਰਤ ਗ੍ਰਿਫਤਾਰ
Thursday, Nov 29, 2018 - 02:18 AM (IST)

ਮੋਗਾ, (ਅਾਜ਼ਾਦ)- ਥਾਣਾ ਸਮਾਲਸਰ ਦੇ ਸਹਾਇਕ ਥਾਣੇਦਾਰ ਵਕੀਲ ਸਿੰਘ ਨੇ ਦੱਸਿਆ ਕਿ ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਅੌਰਤ ਗ੍ਰਿਫਤਾਰ ਕੀਤੀ ਗਈ ਹੈ। ਇਸ ਸਬੰਧੀ ਸਹਾਇਕ ਥਾਣੇਦਾਰ ਵਕੀਲ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਮਸੇਤ ਪਿੰਡ ਵਾਂਦਰ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਅਾਧਾਰ ’ਤੇ ਮਨਜੀਤ ਕੌਰ ਨਿਵਾਸੀ ਵਾਂਦਰ ਨੂੰ ਗ੍ਰਿਫਤਾਰ ਕਰ ਕੇ 550 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਦੋਸ਼ੀ ਮਹਿਲਾ ਖਿਲਾਫ ਮਾਮਲਾ ਦਰਜ ਕਰਨ ਦੇ ਬਾਅਦ ਉਸ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸਦਾ 30 ਨਵੰਬਰ ਤੱਕ ਪੁਲਸ ਰਿਮਾਂਡ ਦਿੱਤਾ।