ਪਲਾਸਟਿਕ ਡੋਰ ਨੇ ਵੱਢਿਆ ਨੌਜਵਾਨ ਦਾ ਗਲਾ, ਤੜਫਦਾ ਰਿਹਾ ਪਰ ਕਿਸੇ ਨੇ ਨਹੀਂ ਕੀਤੀ ਮਦਦ

Thursday, Dec 21, 2023 - 03:44 AM (IST)

ਲੁਧਿਆਣਾ (ਰਾਜ)- ਲੋਹੜੀ ਦਾ ਤਿਓਹਾਰ ਨੇੜੇ ਆਉਂਦੇ ਹੀ ਸ਼ਹਿਰ ਵਿੱਚ ਪਲਾਸਟਿਕ ਡੋਰ ਦਾ ਕਹਿਰ ਵਰ੍ਹਨਾ ਸ਼ੁਰੂ ਹੋ ਗਿਆ ਹੈ। ਡੋਰ ਨੇ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਇਸੇ ਹੀ ਤਰ੍ਹਾਂ ਇਕ ਮਾਮਲੇ ਵਿੱਚ ਬਾਈਕ ’ਤੇ ਜਾ ਰਹੇ ਇਕ ਨੌਜਵਾਨ ਦੇ ਗਲੇ ਨੂੰ ਪਲਾਸਟਿਕ ਡੋਰ ਨੇ ਵੱਢ ਦਿੱਤਾ। ਉਸ ਨੌਜਵਾਨ ਨੂੰ ਬੱਸੀ ਹਸਪਤਾਲ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਸ ਦੇ 20 ਟਾਂਕੇ ਲੱਗੇ ਹਨ। ਨੌਜਵਾਨ ਦੇ ਪਿਤਾ ਨੇ ਇਸ ਸਬੰਧੀ ਜਗਤਪੁਰੀ ਚੌਕੀ ਨੂੰ ਸ਼ਿਕਾਇਤ ਦਿੱਤੀ ਹੈ।

ਇਹ ਵੀ ਪੜ੍ਹੋ- ਸਕੂਲਾਂ ਦੀ ਵੱਡੀ ਨਾਲਾਇਕੀ, ਬੋਰਡ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਸਕਦੇ ਨੇ 5ਵੀਂ ਅਤੇ 8ਵੀਂ ਦੇ ਵਿਦਿਆਰਥੀ

ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਨੇ ਦੱਸਿਆ ਕਿ ਉਹ ਚੰਦਰ ਨਗਰ ਵਿੱਚ ਰਹਿੰਦੇ ਹਨ। ਸ਼ਾਮ ਨੂੰ ਉਸ ਦਾ ਪੁੱਤਰ ਦਿਲਪ੍ਰੀਤ ਸਿੰਘ ਬਾਈਕ ’ਤੇ ਆਪਣੀ ਮਾਂ ਦੀ ਦਵਾ ਲੈਣ ਲਈ ਮੈਡੀਕਲ ਸਟੋਰ ’ਤੇ ਗਿਆ ਸੀ। ਜਦੋਂ ਉਹ ਵਾਪਸ ਘਰ ਆ ਰਿਹਾ ਸੀ ਤਾਂ ਚੰਦਰ ਨਗਰ ਇਲਾਕੇ ਵਿੱਚ ਕੁਝ ਬੱਚੇ ਪਲਾਸਟਿਕ ਡੋਰ ਨਾਲ ਪਤੰਗਬਾਜ਼ੀ ਕਰ ਰਹੇ ਸਨ। ਜਦੋਂ ਉਹ ਨੇੜਿਓਂ ਗੁਜ਼ਰਿਆ ਤਾਂ ਪਲਾਸਟਿਕ ਡੋਰ ਨੇ ਉਸ ਨੂੰ ਲਪੇਟੇ ਵਿੱਚ ਲੈ ਲਿਆ, ਜਿਸ ਨਾਲ ਉਸ ਦਾ ਗਲਾ ਵੱਢਿਆ ਗਿਆ। 

ਇਹ ਵੀ ਪੜ੍ਹੋ- 2 ਲੱਖ ਦਾ 11 ਲੱਖ ਬਣਾਉਣ ਦਾ ਝਾਂਸਾ ਦੇ ਕੇ ਅਧਿਆਪਕ ਨੇ ਬਜ਼ੁਰਗ ਨਾਲ ਮਾਰੀ ਠੱਗੀ

ਜ਼ਖਮ ਡੂੰਘਾ ਹੋਣ ਕਾਰਨ ਖੂਨ ਵਹਿਣ ਲੱਗਾ ਅਤੇ ਉਹ ਜ਼ਖਮੀ ਹੋ ਕੇ ਡਿੱਗ ਪਿਆ। ਕੁਝ ਮਿੰਟ ਤੱਕ ਉਹ ਜ਼ਖਮੀ ਹਾਲਤ ਵਿੱਚ ਉੱਥੇ ਤੜਫਦਾ ਰਿਹਾ ਪਰ ਕਿਸੇ ਨੇ ਉਸ ਦੀ ਮਦਦ ਨਹੀਂ ਕੀਤੀ। ਹਾਲਾਂਕਿ ਉਸ ਸਮੇਂ ਪਤੰਗਬਾਜ਼ੀ ਕਰਨ ਵਾਲੇ ਬੱਚਿਆਂ ਦੇ ਪਰਿਵਾਰ ਵਾਲੇ ਵੀ ਖੜ੍ਹੇ ਹੋਏ ਸਨ ਪਰ ਕਿਸੇ ਨੇ ਉਸ ਨੂੰ ਚੁੱਕਣ ਦੀ ਜ਼ਹਿਮਤ ਨਹੀਂ ਉਠਾਈ।

ਇਹ ਵੀ ਪੜ੍ਹੋ- ''ਮੈਂ ਕਾਨੂੰਨ ਨੂੰ ਨਹੀਂ ਮੰਨਦਾ'' ਕਹਿ ਕੇ 17 ਸਾਲਾ ਮੁੰਡੇ ਦਾ ਕੀਤਾ ਵਿਆਹ, ਪਿਓ-ਦਾਦੇ ਅਤੇ ਸਹੁਰੇ ਖ਼ਿਲਾਫ਼ ਮਾਮਲਾ ਦਰਜ

ਰਣਜੀਤ ਸਿੰਘ ਨੇ ਦੱਸਿਆ ਕਿ ਪੁੱਤ ਦੀ ਕਾਲ ਆਉਣ ਤੋਂ ਬਾਅਦ ਉਹ ਮੌਕੇ ‘ਤੇ ਪੁੱਜਾ ਅਤੇ ਉਸ ਨੂੰ ਏਮਜ਼ ਬੱਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਦੇ ਗਲੇ ’ਤੇ 20 ਟਾਂਕੇ ਲਗਾਏ। ਡਾਕਟਰਾਂ ਦਾ ਕਹਿਣਾ ਹੈ ਕਿ ਜ਼ਿਆਦਾ ਨੁਕਸਾਨ ਹੋ ਸਕਦਾ ਸੀ, ਪਰ ਬਚਾਅ ਹੋ ਗਿਆ ਹੈ। ਰਣਜੀਤ ਸਿੰਘ ਨੇ ਕਿਹਾ ਕਿ ਉਸ ਨੇ ਸ਼ਿਕਾਇਤ ਦਿੱਤੀ ਹੈ। ਪੁਲਸ ਨੂੰ ਉਨ੍ਹਾਂ ਲੋਕਾਂ ‘ਤੇ ਕਾਰਵਾਈ ਕਰਨੀ ਚਾਹੀਦੀ ਹੈ ਜੋ ਆਪਣੇ ਬੱਚਿਆਂ ਨੂੰ ਪਲਾਸਟਿਕ ਡੋਰ ਨਾਲ ਪਤੰਗ ਉਡਾਉਣ ਦੀ ਇਜਾਜ਼ਤ ਦਿੰਦੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News