ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 2 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ

Monday, Jul 29, 2024 - 04:11 PM (IST)

ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, 2 ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ

ਜਲਾਲਾਬਾਦ (ਬੰਟੀ ਦਹੂਜਾ)- ਥਾਣਾ ਅਰਨੀਵਾਲਾ ਦੀ ਪੁਲਸ ਨੇ ਇਕ ਨੌਜਵਾਨ ਨੂੰ ਖ਼ੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ 2 ਮੁਲਜ਼ਮਾਂ 'ਤੇ ਪਰਚਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਭਜਨ ਦਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਭਜਨ ਸਿੰਘ ਵਾਸੀ ਇਸਲਾਮਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੇ ਭਰਾ ਕੁਲਦੀਪ ਸਿੰਘ ਪਤਨੀ ਕਰਮਜੀਤ ਕੌਰ ਵਾਸੀ ਜੈਮਲਵਾਲਾ ਨੇ ਉਸ ਦੇ ਨਾਂ ’ਤੇ ਮੋਟਾ ਕਰਜ਼ਾ ਲਿਆ ਹੋਇਆ ਹੈ। ਜਿਸ ਦੇ ਅੰਗਰੇਜ਼ ਸਿੰਘ ਵਾਸੀ ਕੰਧਵਾਲਾ ਹਾਜਰ ਖਾਂ ਨਾਲ ਨਾਜਾਇਜ਼ ਸੰਬੰਧ ਸਨ। ਜਿਸ ਨੇ ਕਰਜ਼ੇ ਦੇ ਸਾਰੇ ਪੈਸੇ ਅੰਗਰੇਜ਼ ਸਿੰਘ ਨੂੰ ਦਿੱਤੇ ਸਨ। ਜਿਸ ਕਾਰਨ ਕੁਲਦੀਪ ਸਿੰਘ ਕਾਫ਼ੀ ਟੈਨਸ਼ਨ ਵਿੱਚ ਰਹਿੰਦਾ ਸੀ, ਜੋ ਮਿਤੀ 26 ਜੁਲਾਈ ਨੂੰ ਆਪਣੇ ਪਿੰਡ ਮਿਹਨਤ ਮਜ਼ਦੂਰੀ ਦਾ ਕੰਮ ਕਰਨ ਲਈ ਭਜਨ ਸਿੰਘ ਨਾਲ ਗਿਆ, ਜੋ ਸ਼ਾਮ ਨੂੰ ਘਰ ਵਾਪਸ ਨਹੀਂ ਆਇਆ, ਜਿਸ ਦੀ ਭਜਨ ਸਿੰਘ ਦੇ ਪਰਿਵਾਰ ਵੱਲੋਂ ਭਾਲ ਸ਼ੁਰੂ ਕੀਤੀ ਗਈ। 27 ਜੁਲਾਈ ਨੂੰ ਉਸ ਦੇ ਕੱਪੜੇ ਅਤੇ ਕਾਗਜ਼ ਪੱਤਰ ਵਗੈਰਾ ਨਹਿਰ ਕਿਨਾਰੇ ਭਜਨ ਸਿੰਘ ਦੀ ਢਾਂਣੀ ਪਾਸੋ ਮਿਲੇ, ਜੋ ਰਾਤ ਨੂੰ 12:15 ਵਜੇ ਮ੍ਰਿਤਕ ਕੁਲਦੀਪ ਸਿੰਘ ਦੀ ਲਾਸ਼ ਮਿਲਣ 'ਤੇ ਉਸ ਨੂੰ ਮਾਰਚਰੀ ਵਿੱਚ ਰੱਖਵਾਇਆ, ਜੋ ਉਕਤ ਕਾਰਨ ਤੋਂ ਦੁਖ਼ੀ ਹੋ ਕੇ ਮ੍ਰਿਤਕ ਕੁਲਦੀਪ ਸਿੰਘ ਨੇ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਜਿਨ੍ਹਾਂ 'ਤੇ ਪੁਲਸ ਨੇ ਧਾਰਾ 108, ਬੀ. ਐੱਨ. ਐੱਸ. 306 ਦੇ ਅਧੀਨ ਪਰਚਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ-  ਬਿਨਾਂ ਬੁਲਾਏ ਵਿਆਹ ਸਮਾਗਮ 'ਚ ਪਹੁੰਚੇ ਪੁਲਸ ਮੁਲਾਜ਼ਮਾਂ ਦੀ ਹਰਕਤ ਨੇ ਉਡਾਏ ਹੋਸ਼, ਵੀਡੀਓ ਹੋਈ ਵਾਇਰਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News