ਇਕ ਮਹੀਨਾ ਪਹਿਲਾਂ ਪਤਨੀ ਤੋਂ ਲਿਆ ਤਲਾਕ, ਹੁਣ ਨੌਜਵਾਨ ਨੇ ਲਗਾ ਲਿਆ ਮੌਤ ਨੂੰ ਗਲੇ

Sunday, Nov 17, 2024 - 05:47 PM (IST)

ਇਕ ਮਹੀਨਾ ਪਹਿਲਾਂ ਪਤਨੀ ਤੋਂ ਲਿਆ ਤਲਾਕ, ਹੁਣ ਨੌਜਵਾਨ ਨੇ ਲਗਾ ਲਿਆ ਮੌਤ ਨੂੰ ਗਲੇ

ਪਾਇਲ (ਵਿਨਾਇਕ)- ਥਾਣਾ ਪਾਇਲ ਅਧੀਨ ਪੈਂਦੇ ਪਿੰਡ ਘੁਡਾਣੀ ਕਲਾਂ 'ਚ ਇਕ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਜੀਤ ਸਿੰਘ (36) ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਘੁਡਾਣੀ ਕਲਾ, ਥਾਣਾ ਪਾਇਲ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। 
ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਆਪਣੀ ਪਤਨੀ ਨਾਲ ਇਕ ਮਹੀਨਾ ਪਹਿਲਾਂ ਹੀ ਤਲਾਕ ਹੋਇਆ ਸੀ, ਜਿਸ ਤੋਂ ਬਾਅਦ ਉਕਤ ਨੌਜਵਾਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। 

ਪਾਇਲ ਪੁਲਸ ਪਾਸ ਬਿਆਨ ਦਰਜ ਕਰਵਾਉਂਦੇ ਹੋਏ ਮ੍ਰਿਤਕ ਦੇ ਜੀਜਾ ਬਲਵਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਪਿੰਡ ਸਿੰਗਲਾ ਥਾਣਾ ਅਮਰਗੜ੍ਹ ਜ਼ਿਲ੍ਹਾ ਮਾਲੇਰਕੋਟਲਾ ਨੇ ਦੱਸਿਆ ਕਿ ਗੁਰਜੀਤ ਸਿੰਘ ਖੇਤੀਬਾੜੀ ਦਾ ਕੰਮ ਕਰਦਾ ਸੀ। ਉਸ ਦਾ ਆਪਣੀ ਪਤਨੀ ਲਵਪ੍ਰੀਤ ਕੌਰ ਵਾਸੀ ਸੀਲੋ ਕਲਾਂ ਨਾਲ ਕਰੀਬ ਇਕ ਮਹੀਨਾ ਪਹਿਲਾਂ ਅਦਾਲਤ ਵਿੱਚ ਤਲਾਕ ਹੋ ਚੁੱਕਾ ਹੈ। ਉਸ ਦਾ ਲੜਕਾ ਜਸਕੀਰਤ ਸਿੰਘ (11) ਆਪਣੀ ਮਾਂ ਕੋਲ ਰਹਿੰਦਾ ਹੈ ਅਤੇ ਉਸ ਦੇ ਪਿਤਾ ਬਹਾਦਰ ਸਿੰਘ ਦੀ ਵੀ ਕਾਫ਼ੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਉਹ ਘਰ ਵਿੱਚ ਆਪਣੀ ਬਿਰਧ ਮਾਤਾ ਸੁਰਿੰਦਰ ਕੌਰ ਨਾਲ ਰਹਿੰਦਾ ਸੀ। ਇਸ ਘਟਨਾ ਦੇ ਸਬੰਧ ਵਿੱਚ ਥਾਣਾ ਪਾਇਲ ਦੇ ਏ. ਐੱਸ. ਆਈ. ਸੁਰਜੀਤ ਸਿੰਘ ਵੱਲੋਂ ਧਾਰਾ 194 ਬੀ. ਐੱਨ. ਐੱਸ. ਤਹਿਤ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਮੰਦਭਾਗੀ ਖ਼ਬਰ: ਪੰਜਾਬ ਦੇ NRI ਨੌਜਵਾਨ ਦੀ ਇਟਲੀ ’ਚ ਮੌਤ, ਖੇਤਾਂ 'ਚ ਕੰਮ ਕਰਦੇ ਵਾਪਰਿਆ ਹਾਦਸਾ

ਕੀ ਕਹਿੰਦੇ ਹਨ ਪੁਲਸ ਜਾਂਚ ਅਧਿਕਾਰੀ?
ਇਸ ਘਟਨਾ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਰਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਇਸ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਦੇ ਜੀਜਾ ਬਲਵਿੰਦਰ ਸਿੰਘ ਨੇ ਪੁਲਸ ਨੂੰ ਸੂਚਿਤ ਕੀਤਾ ਕਿ ਉਹ ਆਪਣੀ ਪਤਨੀ ਮਨਦੀਪ ਕੌਰ ਨਾਲ ਆਪਣੇ ਸਹੁਰੇ ਪਿੰਡ ਘੁਡਾਣੀ ਕਲਾਂ ਆਇਆ ਹੋਇਆ ਸੀ। ਰਾਤ ਨੂੰ ਖਾਣਾ ਖਾਣ ਤੋਂ ਬਾਅਦ ਉਹ ਉਪਰ ਚੋਬਾਰੇ ਵਿੱਚ ਸੌਂ ਗਿਆ ਜਦੋਂ ਕਿ ਉਸ ਦਾ ਸਾਲਾ ਗੁਰਜੀਤ ਸਿੰਘ ਹੇਠਾਂ ਆਪਣੇ ਕਮਰੇ ਵਿੱਚ ਇਕੱਲਾ ਸੁੱਤਾ ਹੋਇਆ ਸੀ। ਸਵੇਰੇ 4 ਵਜੇ ਦੇ ਕਰੀਬ ਜਦੋਂ ਉਹ ਪਾਣੀ ਪੀਣ ਲਈ ਆਇਆ ਤਾਂ ਵੇਖਿਆ ਕਿ ਗੁਰਜੀਤ ਸਿੰਘ ਦੇ ਕਮਰੇ ਦਾ ਦਰਵਾਜਾ ਖੁੱਲ੍ਹਾ ਸੀ ਅਤੇ ਅੰਦਰ ਗੁਰਜੀਤ ਸਿੰਘ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਬਾਅਦ ਵਿਚ ਜਦੋਂ ਉਸ ਨੂੰ ਹੇਠਾਂ ਉਤਾਰ ਕੇ ਜਾਂਚ ਕੀਤੀ ਗਈ ਤਾਂ ਉਸ ਸਮੇਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਏ. ਐੱਸ. ਆਈ. ਸੁਰਜੀਤ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਾਇਲ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ।
ਇਹ ਵੀ ਪੜ੍ਹੋ-  ਗਰਮ ਪਾਣੀ ਪਿੱਛੇ ਲੜ ਪਏ ਦੋ ਭਰਾ, ਵੱਡੇ ਨੇ ਛੋਟੇ ਭਰਾ ਦਾ ਕਰ 'ਤਾ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News