ਚਿੱਟੇ ਦੀ ਭੇਟ ਚੜਿਆ ਮਾਨਸਾ ਦਾ ਨੌਜਵਾਨ, ਓਵਰਡੋਜ਼ ਕਾਰਨ ਹੋਈ ਮੌਤ
Sunday, Jul 23, 2023 - 04:15 PM (IST)

ਮਾਨਸਾ (ਪਰਮਦੀਪ)- ਚਿੱਟੇ ਨੇ ਸੈਂਕੜੇ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ ਅਤੇ ਨਿੱਤ ਦਿਨ ਹੀ ਨੌਜਵਾਨਾਂ ਨੂੰ ਇਹ ਨਸ਼ਾ ਖਾ ਰਿਹਾ ਹੈ। ਇਸ ਤਰ੍ਹਾਂ ਮਾਨਸਾ ਵਿਖੇ ਚਿੱਟੇ ਨਾਲ ਨੌਜਵਾਨ ਦੀ ਮੌਤ ਹੋਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਕੁਲਦੀਪ ਕੁਮਰ ਉਰਫ਼ ਪਤਾਸਾ (33 ਸਾਲ) ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਇਹ ਨੌਜਵਾਨ ਨਸ਼ੇ ਦਾ ਆਦਿ ਸੀ ਅਤੇ ਅੱਜ ਸ਼ਾਮ ਇਸਦੀ ਲਾਸ਼ ਗਾਂਧੀ ਸਕੂਲ ਕੋਲੋਂ ਮਿਲੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਅਕਾਲੀ ਆਗੂ ਹੈਰੋਇਨ ਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ
ਉਨ੍ਹਾਂ ਦੱਸਿਆ ਕਿ ਇਸਦੀ ਬਾਂਹ 'ਚ ਟੀਕਾ ਲੱਗਿਆ ਹੋਇਆ ਸੀ ਅਤੇ ਓਵਰਡੋਜ਼ ਕੁਲਦੀਪ ਕੁਮਰ ਦੀ ਮੌਤ ਹੋ ਗਈ। ਪੁਲਸ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਦੇ ਡੈਡ ਹਾਉਸ 'ਚ ਰਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਲਈ SGPC ਨੇ ਯੂਟਿਊਬ ਚੈਨਲ ਕੀਤਾ ਲਾਂਚ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8