ਲਹਿਰਾਗਾਗਾ ''ਚ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਖੌਫ਼ਨਾਕ ਕਦਮ
Saturday, Jun 24, 2023 - 12:16 PM (IST)

ਲਹਿਰਾਗਾਗਾ (ਗਰਗ)- ਨਜ਼ਦੀਕੀ ਪਿੰਡ ਗੋਬਿੰਦਗੜ੍ਹ ਖੋਖਰ ਦੇ ਸਟੇਸ਼ਨ ਨੇੜੇ ਇਕ ਨੌਜਵਾਨ ਵੱਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਗੁਰਵਿੰਦਰ ਸਿੰਘ (27) ਪੁੱਤਰ ਬਹਾਦਰ ਸਿੰਘ ਨਜ਼ਦੀਕੀ ਪਿੰਡ ਨੰਗਲਾ ਦਾ ਵਸਨੀਕ ਹੈ, ਮਾਨਸਿਕ ਪ੍ਰੇਸ਼ਾਨੀ ਕਾਰਨ ਉਕਤ ਨੌਜਵਾਨ ਨੇ ਗੋਬਿੰਦਗੜ੍ਹ ਖੋਖਰ ਰੇਲਵੇ ਸਟੇਸ਼ਨ ’ਤੇ ਸਥਿਤ ਰੇਲਵੇ ਸਟੇਸ਼ਨ ਨੇੜੇ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- ਤੇਜ਼ ਗਰਮੀ ’ਚ ਬਿਜਲੀ ਕੱਟਾਂ ਕਾਰਨ ਲੋਕਾਂ ’ਚ ਹਾਹਾਕਾਰ, ਅੱਜ ਮੀਂਹ ਪੈਣ ਦੀ ਸੰਭਾਵਨਾ
ਲੁਧਿਆਣਾ-ਹਿਸਾਰ ਰੇਲਵੇ ਲਾਈਨ ’ਤੇ ਘਟਨਾ ਦੀ ਜਾਣਕਾਰੀ ਦਿੰਦਿਆਂ ਰੇਲਵੇ ਚੌਕੀ ਇੰਚਾਰਜ ਗੁਰਲਾਲ ਸਿੰਘ ਨੇ ਦੱਸਿਆ ਕਿ ਥਾਣੇਦਾਰ ਮਲਕੀਤ ਸਿੰਘ ਵੱਲੋਂ ਕਾਰਵਾਈ ਕਰ ਕੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਜਥੇਦਾਰੀ ਛੱਡਣ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵਲਟੋਹਾ ਦੀ ਟਿੱਪਣੀ 'ਤੇ ਦਿੱਤਾ ਵੱਡਾ ਬਿਆਨ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।