ਘਰ ’ਚ ਵੜ ਕੇ ਕੀਤੀ ਨੌਜਵਾਨ ਦੀ ਕੁੱਟਮਾਰ

Friday, Sep 06, 2024 - 05:36 PM (IST)

ਫਾਜ਼ਿਲਕਾ (ਨਾਗਪਾਲ)-ਸਥਾਨਕ ਰਾਧਾ ਸੁਆਮੀ ਕਾਲੋਨੀ ’ਚ ਇਕ ਘਰ ’ਚ 8-9 ਵਿਅਕਤੀਆਂ ਵੱਲੋਂ ਦਾਖ਼ਲ ਹੋ ਕੇ ਇਕ ਨੌਜਵਾਨ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਫੁਟੇਜ਼ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈਆਂ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਬਾਜ ਸਿੰਘ ਨਾਂ ਦਾ ਨੌਜਵਾਨ ਜਦੋਂ ਰਾਤ ਨੂੰ ਘਰ ’ਚ ਖਾਣਾ ਖਾ ਰਿਹਾ ਸੀ ਤਾਂ ਅਚਾਨਕ 8-9 ਵਿਅਕਤੀਆਂ ਨੇ ਘਰ ’ਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ, ਜਿੱਥੋਂ ਉਹ ਉਸ ਦਾ ਮੋਬਾਇਲ ਫੋਨ ਅਤੇ ਲਗਭਗ 10 ਹਜ਼ਾਰ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਗਏ। ਉਧਰ ਇਸ ਮਾਮਲੇ ਸਬੰਧੀ ਪੁਲਸ ਨੂੰ ਜਾਣਕਾਰੀ ਦਿੱਤੀ ਗਈ ਹੈ, ਜਿੱਥੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਞ ਮੇਲਾ, ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


shivani attri

Content Editor

Related News