ਮਾਨਸਿਕ ਪ੍ਰੇਸ਼ਾਨੀ ਕਾਰਨ 3 ਬੱਚਿਆਂ ਦੇ ਪਿਤਾ ਨੇ ਲਿਆ ਫਾਹਾ

03/25/2022 10:29:00 AM

ਅਬੋਹਰ (ਜ.ਬ, ਸੁਨੀਲ) : ਪਿੰਡ ਹਰੀਪੁਰਾ ਵਾਸੀ ਇਕ ਨੌਜਵਾਨ ਨੇ ਬੀਤੀ ਰਾਤ ਮਾਨਸਿਕ ਪ੍ਰੇਸ਼ਾਨੀ ਕਾਰਨ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਖੂਈਆਂ ਸਰਵਰ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਹੈ। ਮ੍ਰਿਤਕ ਤਿੰਨ ਬੱਚਿਆਂ ਦਾ ਪਿਤਾ ਸੀ। ਜਾਣਕਾਰੀ ਮੁਤਾਬਕ ਪਿੰਡ ਦੇ ਪੰਚ ਸੰਦੀਪ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਰਜਿੰਦਰ ਕੁਮਾਰ ਪੁੱਤਰ ਬੇਗਾਰਾਮ ਵਾਸੀ ਹਰੀਪੁਰਾ ਉਮਰ ਕਰੀਬ 28 ਸਾਲ ਮਜ਼ਦੂਰੀ ਦਾ ਕੰਮ ਕਰਦਾ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਬੀਤੀ ਰਾਤ ਕਰੀਬ 8 ਵਜੇ ਆਪਣੇ ਘਰ ਦੇ ਕਮਰੇ ’ਚ ਫਾਹਾ ਲੈ ਲਿਆ।

ਇਹ ਵੀ ਪੜ੍ਹੋ : ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ

ਫਾਲੇ ’ਤੇ ਲਟਕਿਆ ਵੇਖ ਮ੍ਰਿਤਕ ਦੇ ਭਰਾ ਪ੍ਰੇਮ ਕੁਮਾਰ ਨੇ ਪੰਚਾਇਤ ਅਤੇ ਪੁਲਸ ਨੂੰ ਇਸਦੀ ਸੂਚਨਾ ਦਿੱਤੀ, ਜਿਸ ’ਤੇ ਥਾਣਾ ਖੂਈਆਂ ਸਰਵਰ ’ਚ ਤਾਇਨਾਤ ਪ੍ਰਤਾਪ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ।

ਇਹ ਵੀ ਪੜ੍ਹੋ : ਲੋਕ ਸਭਾ 'ਚ ਗੂੰਜਿਆ ਬੀ.ਬੀ.ਐੱਮ.ਬੀ. ਦਾ ਮੁੱਦਾ, ਡਾ. ਅਮਰ ਸਿੰਘ ਨੇ ਖੋਲ੍ਹੀਆਂ ਪੁਰਾਣੀਆਂ ਪਰਤਾਂ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News