ਦਿਨ-ਦਿਹਾੜੇ ਘਰ ’ਚੋਂ ਸੋਨਾ, ਚਾਂਦੀ ਤੇ ਨਕਦੀ ਚੋਰੀ

10/05/2021 4:45:44 PM

ਸ਼ੇਰਪੁਰ (ਸਿੰਗਲਾ): ਬਲਾਕ ਸ਼ੇਰਪੁਰ ਦੇ ਪਿੰਡ ਪੱਤੀ ਖਲੀਲ ਵਿਖੇ ਅਣਪਛਾਤੇ ਚੋਰਾਂ ਵੱਲੋਂ ਦਿਨ-ਦਿਹਾੜੇ ਘਰ ਦਾ ਜਿੰਦਰਾ ਤੋੜ ਕੇ ਸੋਨੇ ਚਾਂਦੀ ਦੇ ਗਹਿਣੇ ਅਤੇ ਨਗਦੀ ਚੋਰੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਰਾਜਿੰਦਰ ਸਿੰਘ ਉਰਫ ਕਾਕਾ ਪੁੱਤਰ ਬਿੱਲੂ ਸਿੰਘ ਵਾਸੀ ਪੱਤੀ ਖਲੀਲ ਵੱਲੋਂ ਦਰਜ਼ ਕਰਵਾਏ ਗਏ ਬਿਆਨਾਂ ਅਨੁਸਾਰ ਉਹ ਡਰਾਇਵਰੀ ਦਾ ਕੰਮ ਕਰਦਾ ਹੈ। ਉਸ ਦੀ ਘਰ ਵਾਲੀ ਅਤੇ ਬੱਚਿਆਂ ਨੇ ਕਿਸੇ ਸਮਾਗਮ ਵਿਚ ਜਾਣਾ ਸੀ ਉਹ ਉਨ੍ਹਾਂ ਨੂੰ ਬੱਸ ਸਟੈਂਡ ਤੇ ਉਤਾਰ ਕੇ ਯੂਨੀਅਨ ਵਿਚ ਚਲਾ ਗਿਆ ਜਦੋਂ ਉਹ ਦੁਪਿਹਰ ਸਮੇਂ ਘਰ ਗਿਆ ਤਾਂ ਉਸ ਨੇ ਦੇਖਿਆ ਕਿ ਘਰ ਦਾ ਜਿੰਦਰਾ ਟੁੱਟਿਆ ਪਿਆ ਹੈ।

ਇਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਨੂੰ ਫੋਨ ਕਰਕੇ ਸੱਦਿਆ ਅਤੇ ਦੇਖਿਆ ਕਿ ਘਰ ਵਿੱਚੋਂ ਢਾਈ ਤੋਲੇ ਸੋਨਾ ਅਤੇ 30 ਗ੍ਰਾਮ ਚਾਂਦੀ ਦੇ ਗਹਿਣੇ ਅਤੇ 25 ਹਜ਼ਾਰ ਰੁਪਏ ਦੀ ਨਗਦੀ ਗਾਇਬ ਹੈ। ਪੀੜਤ ਪਰਿਵਾਰ ਨੇ ਦੱਸਿਆ ਸਾਡਾ ਤਕਰੀਬਨ ਸਵਾ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਸਬੰਧੀ ਥਾਣਾ ਮੁਖੀ ਇੰਸ. ਬਲਵੰਤ ਸਿੰਘ ਨੇ ਦੱਸਿਆ ਕਿ ਰਾਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮੁਕੱਦਮਾ ਨੰਬਰ 71 ਅ/ਧ 454 , 380 ਆਈ ਪੀ ਸੀ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸੁਰੂ ਕਰ ਦਿੱਤੀ ਹੈ ।


Shyna

Content Editor

Related News