ਪੁਲਸ ਨੇ 6 ਮੋਟਰਸਾਈਕਲ ਤੇ 1 ਐਕਟਿਵਾ ਸਮੇਤ 2 ਚੋਰਾਂ ਨੂੰ ਕੀਤਾ ਕਾਬੂ
10/02/2019 3:17:13 PM
ਫਾਜ਼ਿਲਕਾ (ਸੁਨੀਲ)—ਜ਼ਿਲਾ ਫਾਜ਼ਿਲਕਾ ਦੇ ਅਧੀਂਨ ਆਉਂਦੇ ਜਲਾਲਾਬਾਦ ਸਿਟੀ ਥਾਣਾ ਨੇ 2 ਚੋਰਾਂ ਨੂੰ 6 ਮੋਟਰਸਾਈਕਲ ਤੇ ਇਕ ਐਕਟਿਵਾ ਸਮੇਤ ਫੜ੍ਹਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲਾ ਫਾਜ਼ਿਲਕਾ ਦੇ ਐੱਸ.ਪੀ. ਕ੍ਰਾਈਮ ਜਸਵੀਰ ਸਿੰਘ ਨੇ ਦੱਸਿਆ ਕਿ ਜਲਾਲਾਬਾਦ ਸਿਟੀ ਥਾਣਾ ਪੁਲਸ ਨੇ ਚੋਰ ਗਿਰੋਹ ਦੇ 2 ਲੋਕਾਂ ਗੁਰਪ੍ਰੀਤ ਸਿੰਘ ਅਤੇ ਮੰਗਤ ਸਿੰਘ ਨੂੰ 2 ਮੋਟਰਸਾਈਕਲ ਤੇ ਇਕ ਐਕਟਿਵਾ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿ੍ਰਫਤਾਰੀ ਦੇ ਬਾਅਦ ਇਨ੍ਹਾਂ ਦੇ ਦੋ ਹੋਰ ਮੈਂਬਰਾਂ ਦੇ ਨਾਂ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਸ ਦਾ ਕਹਿਣਾ ਹੈ ਕਿ ਇਹ ਸ਼ਾਤਰ ਚੋਰ ਵੱਖ-ਵੱਖ ਜਗ੍ਹਾ ਤੋਂ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਕੰਮ ਕਰਦੇ ਸਨ। ਪੁਲਸ ਨੇ ਇਨ੍ਹਾਂ ਨੂੰ ਮੁਸਤੈਦੀ ਨਾਲ ਫੜਿਆ ਅਤੇ ਇਨ੍ਹਾਂ ਕੋਲੋਂ ਰਿਮਾਂਡ ਲੈ ਕੇ ਅੱਗੇ ਵੀ ਪੁੱਛਗਿਛ ਕੀਤੀ ਜਾਵੇਗੀ ਕਿ ਇਨ੍ਹਾਂ ਨੇ ਪਹਿਲਾਂ ਕਿੰਨੀਆਂ ਚੋਰੀਆਂ ਕੀਤੀਆਂ ਹਨ।