ਦਿਨ-ਦਿਹਾੜੇ ਘਰ ''ਚੋਂ 2 ਲੱਖ ਦੀ ਨਕਦੀ ਚੋਰੀ

10/16/2019 11:58:53 AM

ਨਿਹਾਲ ਸਿੰਘ ਵਾਲਾ (ਬਾਵਾ/ਜਗਸੀਰ)—ਚੋਰਾਂ ਨੇ ਨਿਹਾਲ ਸਿੰਘ ਵਾਲਾ ਵਿਖੇ ਦਿਨ-ਦਿਹਾੜੇ ਇਕ ਪ੍ਰਵਾਸੀ ਮਜ਼ਦੂਰ ਦੇ ਘਰ ਨੂੰ ਨਿਸ਼ਾਨਾ ਬਣਾਉਂਦਿਆਂ 2 ਲੱਖ ਰੁਪਏ ਦੀ ਨਕਦੀ ਚੋਰੀ ਕਰ ਲਈ। ਨਿਹਾਲ ਸਿੰਘ ਵਾਲਾ ਵਿਖੇ ਨਰਸਰੀ ਚਲਾ ਰਹੇ ਮਾਲੀ ਮੰਨੂ ਮੂਲ ਵਾਸੀ ਉੱਤਰ ਪ੍ਰਦੇਸ਼ ਨੇ ਦੱਸਿਆ ਕਿ ਉਸ ਨੇ ਸਹਾਰਨਪੁਰ ਤੋਂ ਫ਼ੁੱਲ-ਬੂਟੇ ਲਿਆਉਣ ਲਈ 2 ਲੱਖ ਰੁਪਏ ਟਰੰਕ 'ਚ ਰੱਖੇ ਹੋਏ ਸਨ, ਜਦੋਂ ਦੁਪਹਿਰ 1 ਵਜੇ ਦੇ ਕਰੀਬ ਉਹ ਮਾਲੀ ਦਾ ਕੰਮ ਕਰ ਕੇ ਰੋਟੀ ਖਾਣ ਲਈ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ। ਚੋਰ ਕਮਰੇ 'ਚ ਪਏ ਟਰੰਕ 'ਚੋਂ ਦੋ ਲੱਖ ਰੁਪਏ ਲੈ ਕੇ ਰਫ਼ੂ ਚੱਕਰ ਹੋ ਗਏ ਸਨ। ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਜਸਵੰਤ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਥਾਣਾ ਮੁਖੀ ਜਸਵੰਤ ਸਿੰਘ ਨੇ ਕਿਹਾ ਕਿ ਪੁਲਸ ਚੋਰਾਂ ਦੀ ਭਾਲ ਕਰ ਰਹੀ ਹੈ।


Shyna

Content Editor

Related News