ਫਿਰੋਜ਼ਪੁਰ: ਬੇਖੌਫ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਘਟਨਾ ਸੀ.ਸੀ.ਟੀ.ਵੀ 'ਚ ਕੈਦ

Thursday, Sep 24, 2020 - 10:49 AM (IST)

ਫਿਰੋਜ਼ਪੁਰ: ਬੇਖੌਫ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਦਿੱਤਾ ਅੰਜਾਮ, ਘਟਨਾ ਸੀ.ਸੀ.ਟੀ.ਵੀ 'ਚ ਕੈਦ

ਫਿਰੋਜ਼ਪੁਰ (ਸੰਨੀ ਚੋਪੜਾ): ਪੰਜਾਬ 'ਚ ਜ਼ਿਲ੍ਹਾ ਫਿਰੋਜ਼ਪੁਰ 'ਚ ਆਏ ਦਿਨ ਚੋਰੀ ਅਤੇ ਲੁੱਟ ਦੀਆਂ ਵਾਰਦਾਤਾਂ ਵੱਧਦੀਆਂ ਜਾ ਰਹੀਆਂ ਹਨ। ਉੱਥੇ ਹੀ ਚੋਰ ਬੇਖੌਫ ਹੋ ਕੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਜਾਣਕਾਰੀ ਮੁਤਾਬਕ ਬੀਤੀ ਰਾਤ ਡੀ.ਟੀ.ਓ. ਦਫਤਰ ਦੇ ਸਾਹਮਣੇ ਇਕ ਦੁਕਾਨ 'ਚ ਚੋਰਾਂ ਨੇ ਬੜੇ ਸ਼ਾਤਿਰ ਤਰੀਕੇ ਨਾਲ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਚੋਰੀ ਦੀ ਸਾਰੀ ਵਾਰਦਾਤ ਦੁਕਾਨ ਦੇ ਅੰਦਰ ਲੱਗੇ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ ਹੋ ਗਈ, ਜਿਸ 'ਚ ਸਾਫ਼ ਤੌਰ 'ਤੇ ਦਿਖਾਈ ਦੇ ਰਿਹਾ ਹੈ ਕਿ ਇਕ ਚੋਰ ਦੁਕਾਨ ਦੇ ਅੰਦਰ ਵੜਦਾ ਹੈ ਅਤੇ ਦੁਕਾਨ 'ਚ ਪਈ ਐੱਲ.ਸੀ.ਡੀ. ਉਤਾਰਦਾ ਹੈ ਅਤੇ ਦੁਕਾਨ 'ਚ ਪਿਆ ਸਾਰਾ ਸਾਮਾਨ ਚੋਰੀ ਕਰਦਾ ਹੈ।

ਇਹ ਵੀ ਪੜ੍ਹੋ: ਸ਼ਰਮਨਾਕ: ਪਤੀ ਨੇ ਦੋਸਤਾਂ ਅੱਗੇ ਪਰੋਸੀ ਪਤਨੀ, ਦਿੱਤਾ ਘਿਨੌਣੀ ਵਾਰਦਾਤ ਨੂੰ ਅੰਜਾਮ

ਇਸ ਸਬੰਧੀ ਪੀੜਤ ਦੁਕਾਨਦਾਰ ਪਰਮਿੰਦਰ ਨੇ ਦੱਸਿਆ ਕਿ ਚੋਰ ਉਸ ਦੀ ਦੁਕਾਨ 'ਚੋਂ ਇਕ ਐੱਲ.ਈ.ਡੀ., ਦੋ ਲੈਪਟਾਪ, ਇਕ ਇਨਵਰਟਰ ਤੇ ਸੈੱਟ ਅਪ ਬਾਕਸ ਤੱਕ ਉਤਾਰ ਕੇ ਲੈ ਗਿਆ ਹੈ। ਫਿਲਹਾਲ ਪਰਮਿੰਦਰ ਕੁਮਾਰ ਵਲੋਂ ਚੋਰੀ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


author

Shyna

Content Editor

Related News