ਗੁਰਦੁਆਰਾ ਸਾਹਿਬ ਵਿਖੇ ਕੀਤੀ ਚੋਰੀ, ਛਿੱਤਰ ਪਰੇਡ ਨਾਲ ਹੋਈ ਮੌਤ

10/16/2023 5:57:38 PM

ਮੋਗਾ : ਪਿੰਡ ਮਾੜੀ ਮੁਸਤਫਾ ਵਿਖੇ ਸ਼ਨੀਵਾਰ ਰਾਤ ਨੂੰ ਪਿੰਡ ਦਾ ਹੀ ਇਕ ਨੌਜਵਾਨ ਸ਼ਰਾਬ ਦੇ ਨਸ਼ੇ 'ਚ ਗੁਰਦੁਆਰਾ ਸਾਹਿਬ 'ਚ ਦਾਖਲ ਹੋ ਗਿਆ ਤੇ ਗੋਲਕ ਚੋਰੀ ਕਰ ਕੇ ਲੈ ਗਿਆ। ਇਸ ਗੋਲਕ 'ਚ ਕਰੀਬ 4,500 ਰੁਪਏ ਨਗਦੀ ਹੋਣ ਦੀ ਗੱਲ ਦੱਸੀ ਜਾ ਰਹੀ ਹੈ। ਸੀ.ਸੀ.ਟੀ.ਵੀ. ਖੰਗਾਲਣ ਤੋਂ ਬਾਅਦ ਚੋਰੀ ਕਰਨ ਵਾਲੇ ਵਿਅਕਤੀ ਦੀ ਪਛਾਣ ਹੋਈ ਅਤੇ ਲੋਕਾਂ ਨੇ ਉਸ ਨੂੰ ਫੜ ਕੇ ਉਸ ਨਾਲ ਕੁੱਟਮਾਰ ਕੀਤੀ। ਜ਼ਿਆਦਾ ਕੁੱਟਣ ਕਾਰਨ ਉਸ ਦੀ ਹਾਲਤ ਵਿਗੜ ਗਈ, ਜਿਸ ਕਾਰਨ ਉਸ ਨੂੰ ਹਸਪਤਾਲ ਲਿਜਾਣਾ ਪਿਆ। ਪਰ ਉੱਥੇ ਪਹੁੰਚ ਕੇ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਖੇਤੀਬਾੜੀ ਕਰਨ ਵਾਲੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਸਖ਼ਤ ਆਦੇਸ਼ ਜਾਰੀ

ਥਾਣਾ ਬਾਘਾਪੁਰਾਣਾ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਪਿੰਡ ਮਾੜੀ ਮੁਸਤਫਾ ਦਾ ਇਕ ਵਿਅਕਤੀ ਕਰਮ ਸਿੰਘ ਰਾਤੀਂ ਕਰੀਬ 9.30 ਵਜੇ ਗੁਰਦੁਆਰਾ ਸਾਹਿਬ ਵਿਖੇ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਉਹ ਨਸ਼ੇ ਦੀ ਹਾਲਤ 'ਚ ਸੀ। ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੇ ਅਗਲੇ ਦਿਨ ਸਵੇਰੇ ਉੱਥੇ ਗੋਲਕ ਨਾ ਹੋਣ 'ਤੇ ਤੁਰੰਤ ਕਮੇਟੀ ਅਤੇ ਪਿੰਡ ਵਾਲਿਆਂ ਨੂੰ ਬੁਲਾਇਆ। ਇਸ ਤੋਂ ਬਾਅਦ ਸੀ.ਸੀ.ਟੀ.ਵੀ. ਰਿਕਾਰਡਿੰਗ ਚੈੱਕ ਕੀਤੀ ਗਈ ਜਿਸ 'ਚ ਕਰਮ ਸਿੰਘ ਗੋਲਕ ਚੁੱਕੀ ਜਾਂਦਾ ਹੋਇਆ ਦਿਖਾਈ ਦਿੱਤਾ। ਕਰਮ ਸਿੰਘ ਨੂੰ ਫੜ ਕੇ ਗੁਰਦੁਆਰਾ ਸਾਹਿਬ ਵਿਖੇ ਲਿਆਂਦਾ ਗਿਆ ਜਿੱਥੇ ਉਸ ਦੀ ਛਿੱਤਰ ਪਰੇਡ ਕੀਤੀ ਗਈ ਤੇ ਉਸ ਦੀ ਮੌਤ ਹੋ ਗਈ। 

ਪੁਲਸ ਮੁਤਾਬਕ ਮ੍ਰਿਤਕ ਦੇ ਪਰਿਾਵਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ, ਜੋ ਕਿ ਇਸ ਸਮੇਂ ਦੂਜੇ ਪਿੰਡ ਨਰਮਾ ਚੁਗਣ ਗਏ ਹੋਏ ਹਨ। 

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Anuradha

This news is Content Editor Anuradha