ਪਿੰਡ ਹਮੀਦੀ ਵਿਖੇ ਚੋਰਾਂ ਵੱਲੋਂ ਕਿਸਾਨਾਂ ਦੀਆਂ 15 ਮੋਟਰਾਂ ਤੋਂ ਤਾਰਾਂ ਵੱਢ ਕੇ ਚੋਰੀ, ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

Tuesday, Jul 15, 2025 - 07:49 AM (IST)

ਪਿੰਡ ਹਮੀਦੀ ਵਿਖੇ ਚੋਰਾਂ ਵੱਲੋਂ ਕਿਸਾਨਾਂ ਦੀਆਂ 15 ਮੋਟਰਾਂ ਤੋਂ ਤਾਰਾਂ ਵੱਢ ਕੇ ਚੋਰੀ, ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

ਮਹਿਲ ਕਲਾਂ (ਹਮੀਦੀ)– ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪਿੰਡ ਹਮੀਦੀ ਵਿਖੇ ਬੀਤੀ ਰਾਤ ਚੋਰਾਂ ਦੇ ਗਰੋਹ ਵੱਲੋਂ ਲਗਭਗ 15 ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਵੱਢ ਕੇ ਚੋਰੀ ਕਰਨ ਦੀ ਵਾਰਦਾਤ ਸਾਹਮਣੇ ਆਈ ਹੈ। ਇਸ ਘਟਨਾ ਤੋਂ ਗੁੱਸੇ ਵਿੱਚ ਆਏ ਕਿਸਾਨਾਂ ਨੇ ਖੇਤਾਂ ਵਿਚ ਇਕੱਠੇ ਹੋ ਕੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੀੜਤ ਕਿਸਾਨਾਂ ਜਸਪ੍ਰੀਤ ਸਿੰਘ ਥਿੰਦ, ਨਛੱਤਰ ਸਿੰਘ ਰਾਣੂ, ਕਮਲਜੀਤ ਸਿੰਘ ਢੀਂਡਸਾ, ਸਿਕੰਦਰਪਾਲ ਸਿੰਘ, ਜਸਬੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਰਾਂ ਨੇ ਰਜਵਾਹੇ ਤੋਂ ਖਿਆਲੀ ਨੂੰ ਜਾਂਦੇ ਕੱਚੇ ਰਸਤੇ ਅਤੇ ਸਹੌਰ ਨੂੰ ਜਾਂਦੇ ਲਿੰਕ ਰਸਤੇ 'ਤੇ ਸਥਿਤ ਮੋਟਰਾਂ ਨੂੰ ਨਿਸ਼ਾਨਾ ਬਣਾਇਆ। ਚੋਰ ਮੋਟਰਾਂ ਤੋਂ ਤਾਰਾਂ ਵੱਢ ਕੇ, ਸਪਰੇ ਵਾਲੇ ਪੰਪ ਅਤੇ ਕੋਠੀਆਂ ਅੰਦਰੋਂ ਭਾਂਡੇ ਚੋਰੀ ਕਰਕੇ ਫਰਾਰ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਹੁੰਮਸ ਭਰੀ ਗਰਮੀ ਵਿਚਾਲੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ

ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਿਸਾਨ ਯਾਦਵਿੰਦਰ ਸਿੰਘ ਥਿੰਦ ਦੀ ਮੋਟਰ ਤੋਂ 40 ਫੁੱਟ ਤਾਰ,ਰਾਜਵਿੰਦਰ ਸਿੰਘ ਦੀ ਮੋਟਰ ਤੋਂ 30 ਫੁੱਟ ਤਾਰ,ਰਾਮ ਸਿੰਘ ਦੀ ਮੋਟਰ ਤੋਂ 20 ਫੁੱਟ ਤਾਰ,ਰਮਨਦੀਪ ਸਿੰਘ ਚੀਮਾ ਦੀਆਂ ਦੋ ਮੋਟਰਾਂ ਤੋਂ 100 ਫੁੱਟ ਤਾਰ,ਚਮਕੌਰ ਸਿੰਘ ਦੀਆਂ ਤਿੰਨ ਮੋਟਰਾਂ ਤੋਂ 100 ਫੁੱਟ ਤਾਰ,ਗੁਰੂਘਰ ਦੀ ਜ਼ਮੀਨ ਵਾਲੀ ਮੋਟਰ ਤੋਂ 30 ਫੁੱਟ ਤਾਰ,ਸਿਕੰਦਰਪਾਲ ਸਿੰਘ ਦੀ ਮੋਟਰ ਤੋਂ 20 ਫੁੱਟ ਮਨਦੀਪ ਸਿੰਘ ਦੀ ਮੋਟਰ ਤੋਂ 20 ਫੁੱਟ ਤਾਰ,ਨਵਦੀਪ ਸਿੰਘ ਅਤੇ ਮਨਦੀਪ ਸਿੰਘ ਗੌੜੀਆ ਦੀਆਂ ਦੋ ਮੋਟਰਾਂ ਤੋਂ 100 ਫੁੱਟ ਤਾਰ,ਦਰਸ਼ਨ ਸਿੰਘ ਦੀ ਮੋਟਰ ਤੋਂ 40 ਫੁੱਟ, ਅਤੇ ਜਗਰੂਪ ਸਿੰਘ ਦੀ ਮੋਟਰ ਤੋਂ 20 ਫੁੱਟ ਤਾਰ ਚੋਰੀ ਹੋ ਗਈ।ਇਸਨਾਲ ਹੀ ਚੋਰਾਂ ਨੇ ਸੱਤ ਸਪਰੇ ਵਾਲੇ ਪੰਪ, ਨਿਊਜ਼ਲਾਂ ਅਤੇ ਕੋਠੀਆਂ ਵਿੱਚ ਪਏ ਹੋਰ ਸਮਾਨ ਵੀ ਚੋਰੀ ਕਰ ਲਿਆ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਚੋਰੀ ਦਾ ਪਤਾ ਸਵੇਰੇ ਲੱਗਿਆ, ਜਦੋਂ ਉਹ ਖੇਤਾਂ ਵਿਚ ਹਰਾ ਚਾਰਾ ਕੱਟਣ ਅਤੇ ਫਸਲਾਂ ਦੀ ਦੇਖਭਾਲ ਕਰਨ ਗਏ। ਮੌਕੇ 'ਤੇ ਉਨ੍ਹਾਂ ਨੇ ਦੇਖਿਆ ਕਿ ਮੋਟਰਾਂ ਦੀਆਂ ਤਾਰਾਂ ਕੱਟੀਆਂ ਹੋਈਆਂ ਹਨ ਅਤੇ ਸਪਰੇ ਵਾਲੇ ਪੰਪ ਆਦਿ ਗਾਇਬ ਹਨ। ਕਿਸਾਨਾਂ ਨੇ ਪਿੰਡ ਦੀ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਥਾਣਾ ਠੁੱਲੀਵਾਲ ਵਿਖੇ ਸੂਚਨਾ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਚੋਰੀਆਂ ਕਾਰਨ ਪਿੰਡ ਵਾਸੀਆਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।    

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News