ਬਿਜਲੀ ਦਾ ਮੀਟਰ ਤਕ ਪੁੱਟ ਕੇ ਲੈ ਗਏ ਚੋਰ!
Wednesday, Jul 16, 2025 - 03:20 PM (IST)

ਲੁਧਿਆਣਾ (ਅਨਿਲ): ਥਾਣਾ ਪੀ.ਏ.ਯੂ. ਦੀ ਪੁਲਸ ਨੇ ਪਲਾਟ ਦੀ ਚਾਰਦੀਵਾਰੀ 'ਤੇ ਲੱਗੇ ਗੇਟ ਦਾ ਤਾਲਾ ਤੋੜ ਕੇ ਅੰਦਰੋਂ ਬਿਜਲੀ ਦਾ ਮੀਟਰ, ਤਾਰਾਂ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਹਰਦੇਵ ਸਿੰਘ ਵਾਸੀ ਡੇਅਰੀ ਕੰਪਲੈਕਸ ਬਚਨ ਸਿੰਘ ਮਾਰ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੀ ਜ਼ਮੀਨ ਪਿੰਡ ਬੀਰਮੀ ਵਿਚ ਹੈ।
ਇਹ ਖ਼ਬਰ ਵੀ ਪੜ੍ਹੋ - ਨਵੇਂ ਹੁਕਮ ਜਾਰੀ! ਅਗਲੇ 2 ਮਹੀਨਿਆਂ 'ਚ ਪੰਜਾਬ ਦੇ ਹਰ ਘਰ ਵਿਚ...
ਉਨ੍ਹਾਂ ਅੱਗੇ ਦੱਸਿਆ ਕਿ ਸਿਮਰਨਜੀਤ ਸਿੰਘ, ਹਰਮਨਦੀਪ ਸਿੰਘ ਤੇ ਅਮਨਦੀਪ ਢਿੱਲੋਂ ਵਾਸੀ ਕੋਹੀਨੂਰ ਪਾਰਕ ਬਾਡੇਵਾਲ ਅਵਾਨਾ ਵੱਲੋਂ ਚਾਰ ਦੀਵਾਰੀ ਦੇ ਗੇਟ ਦਾ ਤਾਲਾ ਤੋੜ ਕੇ ਅੰਦਰ ਜਾ ਕੇ ਸਾਮਾਨ ਚੋਰੀ ਕਰ ਲਿਆ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8