ਮੁਲਾਜ਼ਮ ਨੇ ਚੋਰੀ ਕੀਤੀ 40 ਹਜ਼ਾਰ ਰੁਪਏ ਦੀ ਨਕਦੀ, ਹੌਜ਼ਰੀ ਕਾਰੋਬਾਰੀ ਨੇ ਦਿੱਤੀ ਸ਼ਿਕਾਇਤ
Friday, May 29, 2026 - 04:31 PM (IST)
ਲੁਧਿਆਣਾ (ਅਨਿਲ): ਥਾਣਾ ਮਿਹਰਬਾਨ ਦੀ ਪੁਲਸ ਨੇ ਹੌਜ਼ਰੀ ਵਿਚ ਕੰਮ ਕਰਨ ਵਾਲੇ ਮੁਲਾਜ਼ਮ ਵੱਲੋਂ ਦਰਾਜ ਤੋੜ ਕੇ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਹੌਜਰੀ ਦੇ ਮਾਲਕ ਸਮਿਅਕ ਜੈਨ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਕਰਮਚਾਰੀ ਪ੍ਰਦੀਪ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਅਨੰਦਪੁਰਾ ਮੁਹੱਲਾ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਉਕਤ ਮਾਮਲੇ ਵਿਚ ਅਜੇ ਤਕ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋ ਸਕੀ ਹੈ। ਫ਼ਿਲਹਾਲ ਪੁਲਸ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਛੇਤੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ।
