ਚੋਰੀ ਦੇ ਮੋਟਰਸਾਈਕਲ ਸਮੇਤ 3 ਗ੍ਰਿਫਤਾਰ

12/13/2018 1:45:10 AM

ਰਾਏਕੋਟ,(ਭੱਲਾ)—ਥਾਣਾ ਸਿਟੀ ਪੁਲਸ ਵਲੋਂ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਤਿੰਨ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਚੋਰੀ ਦਾ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਰਾਏਕੋਟ ਨਿਵਾਸੀ ਰਾਹੁਲ ਪੁਨੀ ਪੁੱਤਰ ਰਾਜਿੰਦਰ ਕੁਮਾਰ ਨੇ ਸਿਟੀ ਪੁਲਸ ਸਟੇਸ਼ਨ 'ਚ ਸੂਚਨਾ ਦਿੱਤੀ ਸੀ ਕਿ ਉਸ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ। ਇਸ ਸਬੰਧੀ ਪੁਲਸ ਵਲੋਂ ਮੁਕੱਦਮਾ ਦਰਜ ਕਰ ਕੇ ਚੋਰਾਂ ਦੀ ਸਰਗਰਮੀ ਨਾਲ ਭਾਲ ਸ਼ੁਰੂ ਕਰ ਦਿੱਤੀ ਸੀ।
ਇਸ ਸਬੰਧੀ ਪੁਲਸ ਵਲੋਂ ਸ਼ਹਿਰ ਦੇ ਤਾਜਪੁਰ ਚੌਕ 'ਚ ਲਾਏ ਨਾਕੇ ਦੌਰਾਨ ਮਨਪ੍ਰੀਤ ਸਿੰਘ ਉਰਫ ਮਨੀ, ਮਨਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਵਾਸੀ ਲੋਹਗੜ੍ਹ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਨ ਉਪਰੰਤ ਅਗਲੇਰੀ ਪੁੱਛ-ਗਿੱਛ ਕੀਤੀ ਜਾਵੇਗੀ।


Related News