ਕਿੰਨੂ ਤੋੜਨ ਗਈ ਸੀ ਪਤਨੀ, ਪਿੱਛੋਂ ਪਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ

Tuesday, Dec 26, 2023 - 08:20 PM (IST)

ਅਬੋਹਰ (ਸੁਨੀਲ) : ਸਥਾਨਕ ਢਾਣੀ ਕੜਾਕਾ ਸਿੰਘ ਵਾਸੀ ਇਕ ਵਿਅਕਤੀ ਨੇ ਅੱਜ ਉਸ ਸਮੇਂ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਜਦੋਂ ਉਸ ਦੀ ਪਤਨੀ ਕਿੰਨੂ ਤੋੜਣ ਗਈ ਹੋਈ ਸੀ ਅਤੇ ਉਹ ਘਰ ਵਿਚ ਇਕੱਲਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਿਛਲੇ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਹੈ।

ਇਹ ਵੀ ਪੜ੍ਹੋ- ਸਕੂਟਰੀ ਚਲਾ ਰਹੇ 10 ਸਾਲਾ ਮੁੰਡੇ ਦਾ ਟ੍ਰੈਫਿਕ ਪੁਲਸ ਨੇ ਕੀਤਾ ਚਲਾਨ, ਉਮਰ ਜਾਣ ਖੁਦ ਅਧਿਕਾਰੀ ਵੀ ਰਹਿ ਗਏ ਹੈਰਾਨ

ਜਾਣਕਾਰੀ ਅਨੁਸਾਰ ਸੁਖਵੰਤ ਸਿੰਘ ਉਰਫ਼ ਸੁੱਖਾ ਉਮਰ ਕਰੀਬ 30 ਸਾਲ ਪੁੱਤਰ ਜਰਨੈਲ ਸਿੰਘ ਦੇ ਮਾਤਾ-ਪਿਤਾ ਨਹੀਂ ਹਨ ਅਤੇ ਉਹ ਆਪਣੀ ਪਤਨੀ ਦੇ ਨਾਲ ਇਸੇ ਢਾਣੀ ਵਿੱਚ ਰਹਿੰਦਾ ਸੀ। ਦੱਸਿਆ ਜਾਂਦਾ ਹੈ ਕਿ ਸੁਖਵੰਤ ਸਿੰਘ ਦੇ ਘਰ ਦੀ ਆਰਥਿਕ ਹਾਲਤ ਕਮਜ਼ੋਰ ਸੀ ਅਤੇ ਉਸ ਦੇ ਘਰ ਤਿੰਨ ਵਾਰ ਬੱਚੇ ਪੈਦਾ ਹੋਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ ਸੀ। ਇਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। 

ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ

ਜਦੋਂ ਉਸ ਦੀ ਪਤਨੀ ਬਾਗ ਵਿੱਚ ਕਿੰਨੂ ਤੋੜਣ ਗਈ ਸੀ ਤਾਂ ਉਸ ਨੇ ਢਾਣੀ ਕੋਲੋਂ ਲੰਘਦੀ ਕੱਚੀ ਸੜਕ ’ਤੇ ਜਾ ਕੇ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਸ ਨੂੰ ਲਟਕਦਾ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਪੁਲਸ ਹੈਲਪਲਾਈਨ ਨੰਬਰ 112 ’ਤੇ ਸੂਚਨਾ ਦਿੱਤੀ, ਜਿਸ ’ਤੇ ਸਹਾਇਕ ਸਬ ਇੰਸਪੈਕਟਰ ਪੱਪੂਰਾਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਦਿੱਤਾ। ਪੁਲਸ ਮ੍ਰਿਤਕ ਦੇ ਚਾਚਾ ਭਜਨ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News