ਸੇਵਾਮੁਕਤੀ ਤੋਂ ਪਹਿਲਾਂ CM ਦੇ ਪ੍ਰਮੁੱਖ ਸਕੱਤਰ ਦਾ ਨਹੀਂ ਮਿਲਿਆ ਬਦਲ, ਦੁਹਰਾਇਆ ਜਾ ਸਕਦੈ ਇਹ ਫਾਰਮੂਲਾ

07/31/2023 4:15:38 PM

ਲੁਧਿਆਣਾ (ਹਿਤੇਸ਼)- ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਵੀ.ਕੇ ਜੰਜੂਆ ਦੀ ਸੇਵਾਮੁਕਤੀ ਤੋਂ ਕੁਝ ਦਿਨ ਪਹਿਲਾਂ ਹੀ ਅਨੁਰਾਗ ਵਰਮਾ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਸੀ, ਪਰ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵੇਣੂ ਪ੍ਰਸਾਦ ਦੀ ਸੇਵਾਮੁਕਤੀ ਤੋਂ ਪਹਿਲਾਂ ਅਜਿਹਾ ਕੋਈ ਐਲਾਨ ਅਜੇ ਤੱਕ ਤੈਅ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ- ਬਟਾਲਾ 'ਚ ਦਿਲ ਦਹਿਲਾਉਣ ਵਾਲੀ ਘਟਨਾ, ਸੁਪਰਡੈਂਟ ਵੱਲੋਂ 12 ਸਾਲਾ ਵਿਦਿਆਰਥਣ ਨਾਲ ਜਬਰ-ਜ਼ਿਨਾਹ

ਇੱਥੇ ਦੱਸਣਾ ਉਚਿਤ ਹੋਵੇਗਾ ਕਿ ਵੇਣੂ ਪ੍ਰਸਾਦ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ ਜੋ ਬਿਜਲੀ, ਆਬਕਾਰੀ, ਸਥਾਨਕ ਸਰਕਾਰਾਂ ਵਿਭਾਗ ਵਿੱਚ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ ਅਤੇ ਮੌਜੂਦਾ ਸਮੇਂ ਵਿੱਚ ਵਿਸ਼ੇਸ਼ ਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਹਨ। ਜਿੱਥੋਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਉਨ੍ਹਾਂ ਦੀ ਭੂਮਿਕਾ ਦਾ ਸਵਾਲ ਹੈ, ਉਹ ਮੁੱਖ ਮੰਤਰੀ ਭਗਵੰਤ ਮਾਨ ਦੇ ਭਰੋਸੇਮੰਦ ਅਫ਼ਸਰਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ। ਜਿਸ ਦਾ ਸਬੂਤ ਸਰਕਾਰ ਦੇ ਸਹੁੰ ਚੁੱਕ ਸਮਾਗਮ ਤੋਂ ਕਈ ਦਿਨ ਪਹਿਲਾਂ ਹੀ  ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਦੇ ਰੂਪ 'ਚ ਵੇਣੂ ਪ੍ਰਸਾਦ ਨੂੰ ਚੁਣਿਆ ਗਿਆ ਸੀ, ਪਰ ਉਹ 31 ਜੁਲਾਈ ਨੂੰ ਸੇਵਾਮੁਕਤ ਹੋ ਜਾ ਰਹੇ ਹਨ, ਪਰ ਉਨ੍ਹਾਂ ਦੀ ਥਾਂ 'ਤੇ ਹੁਣ ਤੱਕ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਕੋਈ ਅਧਿਕਾਰੀ ਨਿਯੁਕਤ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਭਾਰਤੀ ਖ਼ੇਤਰ 'ਚ ਪਾਕਿਸਤਾਨੀ ਡਰੋਨ ਦੀ ਦਸਤਕ, ਤਲਾਸ਼ੀ ਅਭਿਆਨ ਦੌਰਾਨ ਬਰਾਮਦ ਹੋਈ 4 ਕਿਲੋ ਹੈਰੋਇਨ

ਜਿਸ ਨੂੰ ਲੈ ਕੇ ਸੁਣਨ ਨੂੰ ਮਿਲ ਰਹੀ ਹੈ ਕਿ ਵੇਣੂ ਪ੍ਰਸਾਦ ਲਈ ਸੁਰੇਸ਼ ਕੁਮਾਰ ਦਾ ਫਾਰਮੂਲਾ ਦੁਹਰਾਇਆ ਜਾ ਸਕਦਾ ਹੈ। ਜੋ ਸੇਵਾਮੁਕਤੀ ਤੋਂ ਬਾਅਦ ਵੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਵਜੋਂ ਉਨ੍ਹਾਂ ਨਾਲ ਜੁੜੇ ਹੋਏ ਸਨ। ਹਾਲਾਂਕਿ ਸੁਰੇਸ਼ ਕੁਮਾਰ ਦੀ ਨਿਯੁਕਤੀ ਨੂੰ ਵੀ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਆਪਣਾ ਕਾਰਜਕਾਲ ਪੂਰਾ ਕਰ ਲਿਆ। ਇਸੇ ਤਰਜ਼ 'ਤੇ ਮੁੱਖ ਮੰਤਰੀ ਵੇਣੂ ਪ੍ਰਸਾਦ ਨੂੰ ਆਪਣੀ ਟੀਮ 'ਚ ਸ਼ਾਮਲ ਰੱਖਣ ਲਈ ਉਨ੍ਹਾਂ ਦੀ ਮਿਆਦ ਵਧਾਈ ਜਾ ਸਕਦੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan